ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਰਚਿਆ ਨਵਾਂ ਇਤਿਹਾਸ: ਦਲਵੀਰ ਸਿੰਘ ਢਿੱਲੋਂ
ਧੂਰੀ/ਸੰਗਰੂਰ, 9 ਦਸੰਬਰ: (ਜਗਜੀਤ ਸਿੰਘ) : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਚੱਲ ਰਹੇ ਪ੍ਰਚਾਰ ਦੀ ਧੂਰੀ ਹਲਕੇ ਵਿੱਚ ਕਮਾਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਸੰਭਾਲੀ ਹੋਈ ਹੈ। ਦੋਵੇਂ ਆਗੂ ਸਵੇਰ ਤੋਂ ਦੇਰ ਰਾਤ ਤੱਕ ਪਿੰਡ-ਪਿੰਡ ਜਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।
ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕਾਂ ਨੇ ਕਰੀਬ ਚਾਰ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮ ਨੂੰ ਦੇਖਿਆ ਹੈ ਅਤੇ ਜੋ ਵਿਕਾਸ ਕਾਰਜ ਪਿਛਲੇ ਚਾਰ ਸਾਲ ਦੌਰਾਨ ਹੋਏ ਹਨ ਉਹਨਾਂ ਨੂੰ ਆਧਾਰ ਬਣਾ ਕੇ ਹੀ ਆਮ ਆਦਮੀ ਪਾਰਟੀ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲੜ ਰਹੀ ਹੈ।
ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਝਲਾ, ਬਲਾਕ ਸੰਮਤੀ ਚੋਣਾਂ ਲਈ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ ਅਤੇ ਰਣਜੋਧ ਸਿੰਘ ਸਮੇਤ ਹੋਰਨਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਘਰ ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ, ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਖੋਲ੍ਹੇ ਆਮ ਆਦਮੀ ਕਲੀਨਿਕ, ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਵਰਗੀ ਪਹਿਲਕਦਮੀ ਸਮੇਤ ਕਰੀਬ 58 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਦਾ ਚਹੁੰ-ਮੁੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਪਿੰਡਾਂ ਵਿੱਚ ਨਹਿਰੀ ਪਾਣੀ ਪੁਜਾਉਣ ਲਈ ਵਿਸ਼ਾਲ ਪ੍ਰਾਜੈਕਟ ਸ਼ੁਰੂ ਹੋਏ ਹਨ ਤਾਂ ਜੋ ਕਿਸਾਨੀ ਨੂੰ ਸਹੀ ਸਿੰਚਾਈ ਮੁਹੱਈਆ ਹੋਵੇ ਅਤੇ ਪਾਣੀ ਦੇ ਡਿੱਗਦੇ ਪੱਧਰ ਤੋਂ ਪਿੰਡਾਂ ਨੂੰ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਂਆਂ ਸੜਕਾਂ ਦੇ ਨਿਰਮਾਣ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਸੁਚਾਰੂ ਬਣ ਰਹੀ ਹੈ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਆਸਾਨ ਹੋਈ ਹੈ।
ਇਸ ਮੌਕੇ ਅਨਿਲ ਮਿੱਤਲ, ਜਸਪਾਲ ਸਿੰਘ ਭੁੱਲਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਲਾਲ ਸਿੰਘ, ਜਗਤਾਰ ਸਿੰਘ, ਅਜੈਬ ਸਿੰਘ ਹੈਪੀ, ਸੁਖਦੇਵ ਸਿੰਘ, ਪੁਸ਼ਪਿੰਦਰ ਸ਼ਰਮਾ, ਦਵਿੰਦਰ ਸਿੰਘ, ਰਮਨਦੀਪ ਸਿੰਘ, ਗੋਪਾਲ ਕ੍ਰਿਸ਼ਨ, ਗੁਰਚਰਨ ਸਿੰਘ ਕਾਲਾ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਅਤੇ ਪਿੰਡ ਵਾਸੀ ਮੌਜੂਦ ਸਨ।







