Homeਪੰਜਾਬਦੂਜੇ ਭਾਰਤ–ਦੱਖਣੀ ਅਫਰੀਕਾ T20 ਲਈ PCA ਸਟੇਡੀਅਮ ਹਾਈ ਸੁਰੱਖਿਆ ਚੱਕਰ ਵਿੱਚ

ਦੂਜੇ ਭਾਰਤ–ਦੱਖਣੀ ਅਫਰੀਕਾ T20 ਲਈ PCA ਸਟੇਡੀਅਮ ਹਾਈ ਸੁਰੱਖਿਆ ਚੱਕਰ ਵਿੱਚ

2000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ, ਟ੍ਰੈਫ਼ਿਕ ਅਤੇ ਪਾਰਕਿੰਗ ਲਈ ਖਾਸ ਯੋਜਨਾ ਤਿਆਰ

ਨਿਊ ਚੰਡੀਗੜ੍ਹ (ਮੁੱਲਾਂਪੁਰ), (ਜਗਜੀਤ ਸਿੰਘ): — ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਕੱਲ੍ਹ ਨਿਊ ਚੰਡੀਗੜ੍ਹ ਦੇ ਪੀ.ਸੀ.ਏ. (PCA) ਸਟੇਡੀਅਮ ਵਿੱਚ ਹੋਣ ਵਾਲੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਲਈ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਅਤੇ ਪੱਕੇ ਪ੍ਰਬੰਧ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੀਡੀਆ ਨਾਲ ਸਾਂਝੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਮੈਚ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਸਿੱਧੀ ਨਿਗਰਾਨੀ ਇੱਕ ਡੀਆਈਜੀ (DIG) ਰੈਂਕ ਦੇ ਅਧਿਕਾਰੀ ਵੱਲੋਂ ਕੀਤੀ ਜਾਵੇਗੀ, ਜਿਨ੍ਹਾਂ ਦੀ ਸਹਾਇਤਾ ਲਈ ਦੋ ਕਮਾਂਡੈਂਟ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਅੰਦਰ ਅਤੇ ਬਾਹਰ 36 ਡੀਐਸਪੀ (DSPs) ਸਮੇਤ ਲਗਭਗ 2000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਵੀ ਅਣਚਾਹੀ ਸਥਿਤੀ ਪੈਦਾ ਨਾ ਹੋਵੇ।

ਟ੍ਰੈਫ਼ਿਕ ਅਤੇ ਪਾਰਕਿੰਗ ਲਈ ਵਿਸ਼ੇਸ਼ ਪ੍ਰਬੰਧ

ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੈਚ ਦੇ ਦਰਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਟ੍ਰੈਫ਼ਿਕ ਨੂੰ ਬਿਨਾ ਰੁਕਾਵਟ ਚਲਾਉਣ ਲਈ ਚੰਡੀਗੜ੍ਹ ਪੁਲਿਸ ਨਾਲ ਖਾਸ ਸਮਨਵਯ਼ ਮੀਟਿੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਵੀਰਵਾਰ ਸਵੇਰੇ ਵਿਸ਼ੇਸ਼ ਟ੍ਰੈਫ਼ਿਕ ਰੂਟ ਪਲਾਨ ਜਾਰੀ ਕੀਤਾ ਜਾਵੇਗਾ, ਤਾਂ ਜੋ ਆਮ ਲੋਕਾਂ ਅਤੇ ਮੈਚ ਵੇਖਣ ਆਏ ਦਰਸ਼ਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਪੈਸ਼ਲ ਡੀਜੀਪੀ ਨੇ ਭਰੋਸਾ ਦਿਵਾਇਆ ਕਿ ਸਾਰੇ ਸੁਰੱਖਿਆ ਇੰਤਜ਼ਾਮ ਪੂਰੇ ਕਰ ਲਈ ਗਏ ਹਨ ਅਤੇ ਇਹ ਪੰਜਾਬ ਲਈ ਮਾਣ ਦੀ ਗੱਲ ਹੈ ਕਿ ਇੱਥੇ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਮੈਚ ਆਯੋਜਿਤ ਕੀਤਾ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments