Homeਪਟਿਆਲਾ ਅਪਡੇਟਪਟਿਆਲਾ ਵਿੱਚ ਕਾਰਪੋਰੇਸ਼ਨ ਖੰਭਿਆਂ ’ਤੇ ਗੈਰ-ਮਨਜ਼ੂਰ ਤਾਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ

ਪਟਿਆਲਾ ਵਿੱਚ ਕਾਰਪੋਰੇਸ਼ਨ ਖੰਭਿਆਂ ’ਤੇ ਗੈਰ-ਮਨਜ਼ੂਰ ਤਾਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ

ਮੇਅਰ ਕੁੰਦਨ ਗੋਗੀਆ ਨੇ ਜਾਰੀ ਕੀਤੇ ਸਖ਼ਤ ਹੁਕਮ

ਪਟਿਆਲਾ, 11 ਦਸੰਬਰ: (ਜਤਿੰਦਰ ਗਰਗ) : ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਸ਼ਹਿਰ ਵਿੱਚ ਕਾਰਪੋਰੇਸ਼ਨ ਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਅਤੇ ਬੇਤਰਤੀਬ ਤਾਰਾਂ ਦੇ ਗੰਭੀਰ ਮੁੱਦੇ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਬੁਲਾਈ। ਮੇਅਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਸੁਰੱਖਿਆ, ਸੁੰਦਰਤਾ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਗੈਰ-ਇਜਾਜ਼ਤੀ ਤਾਰਾਂ ਖ਼ਿਲਾਫ਼ ਹੁਣ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ।

ਮੀਟਿੰਗ ਦੌਰਾਨ ਮੇਅਰ ਨੇ ਦੱਸਿਆ ਕਿ ਤਾਰਾਂ ਦਾ ਜੰਜਾਲ ਨਾ ਸਿਰਫ਼ ਸ਼ਹਿਰ ਦੀ ਸੌੰਦਰਤਾ ਖ਼ਰਾਬ ਕਰਦਾ ਹੈ, ਬਲਕਿ ਕਰੰਟ ਲੱਗਣ, ਅੱਗ ਲੱਗਣ ਅਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਤਾਰਾਂ ਵਾਲੀਆਂ ਕੰਪਨੀਆਂ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ ਕਿ ਉਹ ਤੁਰੰਤ ਗੈਰ-ਮਨਜ਼ੂਰ ਤਾਰਾਂ ਨੂੰ ਹਟਾਉਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੇਅਰ ਗੋਗੀਆ ਨੇ ਸੰਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ:

  • ਸ਼ਹਿਰ ਦੀ ਤੁਰੰਤ ਸਾਂਝੀ ਸਰਵੇਖਣ ਰਿਪੋਰਟ ਤਿਆਰ ਕੀਤੀ ਜਾਵੇ
  • ਜਿੱਥੇ ਵੀ ਗੈਰ-ਕਾਨੂੰਨੀ ਤਾਰ ਮਿਲਣ, ਉਥੇ ਤੁਰੰਤ ਕਾਰਵਾਈ ਕੀਤੀ ਜਾਵੇ
  • ਤਾਰਾਂ ਦੀ ਸਫਾਈ ਲਈ ਜਲਦ ਹੀ ਸ਼ਹਿਰ ਵਿੱਚ ਵਿਆਪਕ ਮੁਹਿੰਮ ਚਲਾਈ ਜਾਵੇ

ਉਹਨਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ, ਸੁਰੱਖਿਅਤ ਅਤੇ ਸੁਚੱਜਾ ਬਣਾਉਣਾ ਕਾਰਪੋਰੇਸ਼ਨ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੇਅਰ ਨੇ ਪ੍ਰਾਈਵੇਟ ਤਾਰਾ ਕੰਪਨੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਰਧਾਰਤ ਮਿਆਰਾਂ ਅਤੇ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ, ਤਾਂ ਜੁਰਮਾਨੇ ਅਤੇ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕੰਪਨੀਆਂ ਨੂੰ ਇਹ ਵੀ ਯਾਦ ਦਵਾਇਆ ਗਿਆ ਕਿ ਜਿਨ੍ਹਾਂ ਨੇ ਮਨਜ਼ੂਰੀ ਲਈ ਹੈ, ਉਹ ਬਣਦਾ ਕਿਰਾਇਆ ਸਮੇਂ-ਸਰ ਜਮ੍ਹਾਂ ਕਰਵਾਉਣ।

RELATED ARTICLES
- Advertisment -
Google search engine
Google search engine
Google search engine

Most Popular

Recent Comments