ਵਿਦਿਆਰਥੀਆਂ ਨਾਲ ਕੀਤੀ ਚਰਚਾ

ਪਟਿਆਲਾ, 12 ਦਸੰਬਰ :(ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਸਥਿਤ ਸਰਕਾਰੀ ਆਯੂਰਵੇਦਿਕ ਕਾਲਜ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕ ਮੰਡਲ ਨਾਲ ਕਈ ਮਹੱਤਵਪੂਰਨ ਅਕਾਦਮਿਕ ਅਤੇ ਸਿਹਤ ਸੰਬੰਧੀ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਯੂਰਵੇਦ ਦੇ ਖੇਤਰ ਵਿੱਚ ਉਭਰ ਰਹੀਆਂ ਸੰਭਾਵਨਾਵਾਂ ਅਤੇ ਮਰੀਜ਼ਾਂ ਦੀ ਸੁਚੱਜੀ ਦੇਖਭਾਲ ਵਿੱਚ ਆਧੁਨਿਕ ਤਕਨੀਕ ਦੇ ਰੋਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਯੂਰਵੇਦਿਕ ਮੈਡੀਸਿਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਾਲਜ ਪ੍ਰਸ਼ਾਸਨ ਨੂੰ ਸਿੱਖਿਆ ਅਤੇ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਬਿਹਤਰ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।
ਕਾਲਜ ਵੱਲੋਂ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਦੌਰੇ ਨੂੰ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਕਦਮ ਕਰਾਰ ਦਿੱਤਾ।
See Video: