Home ਪਟਿਆਲਾ ਅਪਡੇਟ ਪਟਿਆਲਾ ਵਿੱਚ ਚੋਣ ਪ੍ਰਕਿਰਿਆ ਦੀ ਨਿਗਰਾਨੀ, ਡੀਸੀ ਡਾ. ਪ੍ਰੀਤੀ ਯਾਦਵ ਵੱਲੋਂ ਪੋਲਿੰਗ...

ਪਟਿਆਲਾ ਵਿੱਚ ਚੋਣ ਪ੍ਰਕਿਰਿਆ ਦੀ ਨਿਗਰਾਨੀ, ਡੀਸੀ ਡਾ. ਪ੍ਰੀਤੀ ਯਾਦਵ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ

0

ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਵੱਲੋਂ ਉਤਸ਼ਾਹ ਨਾਲ ਵੋਟਾਂ ਪਾਈਆਂ ਗਈਆਂ

ਪਟਿਆਲਾ: 14 ਦਸੰਬਰ 2025  (ਛਤਰਪਾਲ ਸਿੰਘ) :  ਪਟਿਆਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਮਤਦਾਨ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਚੋਣਾਂ ਦੀ ਪਾਰਦਰਸ਼ਤਾ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਮਤਦਾਨ ਕੇਂਦਰਾਂ ਦਾ ਦੌਰਾ ਕੀਤਾ ਗਿਆ।

ਪੋਲਿੰਗ ਸਟਾਫ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਪੋਲਿੰਗ ਸਟਾਫ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੋਟਰਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ ਅਤੇ ਕਾਨੂੰਨ-ਵਿਵਸਥਾ ਬਣੀ ਰਹੇ।

ਪੋਲਿੰਗ ਸਟੇਸ਼ਨਾਂ ਵਿੱਚ ਵੋਟਾਂ ਪਾਉਂਦੇ ਹੋਏ ਵੋਟਰ

ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਵੱਲੋਂ ਉਤਸ਼ਾਹ ਨਾਲ ਵੋਟਾਂ ਪਾਈਆਂ ਗਈਆਂ। ਮਰਦਾਂ, ਔਰਤਾਂ ਅਤੇ ਨੌਜਵਾਨਾਂ ਦੀ ਚੰਗੀ ਹਾਜ਼ਰੀ ਦੇਖੀ ਗਈ। ਚੋਣ ਅਧਿਕਾਰੀਆਂ ਮੁਤਾਬਕ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਅਮਨ-ਅਮਾਨ ਨਾਲ ਜਾਰੀ ਰਹੀ ਅਤੇ ਕਿਤੇ ਵੀ ਕਿਸੇ ਤਰ੍ਹਾਂ ਦੀ ਗੜਬੜ ਦੀ ਸੂਚਨਾ ਨਹੀਂ ਮਿਲੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਚੋਣ ਪ੍ਰਕਿਰਿਆ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Exit mobile version