Homeਪੰਜਾਬਚੋਣ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ 25 ਮਾਈਕਰੋ ਆਬਜ਼ਰਵਰਾਂ ਨਾਲ ਅਹਿਮ ਬੈਠਕ

ਚੋਣ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ 25 ਮਾਈਕਰੋ ਆਬਜ਼ਰਵਰਾਂ ਨਾਲ ਅਹਿਮ ਬੈਠਕ

17 ਦਸੰਬਰ ਦੀ ਵੋਟ ਗਿਣਤੀ ਲਈ ਤਿਆਰੀਆਂ ਮੁਕੰਮਲ

ਪਟਿਆਲਾ, 15 ਦਸੰਬਰ: (ਗੁਰਪ੍ਰੀਤ ਸਿੰਘ) : ਪਟਿਆਲਾ ਜ਼ਿਲ੍ਹੇ ਵਿੱਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ 14 ਦਸੰਬਰ ਨੂੰ ਹੋਈਆਂ ਆਮ ਚੋਣਾਂ ਦੀ 17 ਦਸੰਬਰ ਨੂੰ ਹੋਣ ਵਾਲੀ ਵੋਟ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਅਤੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਵੋਟਾਂ ਦੀ ਗਿਣਤੀ ਲਈ ਤਾਇਨਾਤ 25 ਮਾਈਕਰੋ ਆਬਜ਼ਰਵਰਾਂ ਨਾਲ ਵਿਸ਼ੇਸ਼ ਬੈਠਕ ਕਰਕੇ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਵੀ ਹਾਜ਼ਰ ਸਨ।

ਬੈਠਕ ਦੌਰਾਨ ਵਿਨੈ ਬੁਬਲਾਨੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਆਜ਼ਾਦ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਚੋਣ ਆਬਜ਼ਰਵਰ ਦੀਆਂ “ਅੱਖਾਂ ਅਤੇ ਕੰਨ” ਵਜੋਂ ਕੰਮ ਕਰਨਗੇ। ਉਨ੍ਹਾਂ ਜ਼ੋਰ ਦਿੱਤਾ ਕਿ ਵੋਟ ਗਿਣਤੀ ਦੌਰਾਨ ਹਰ ਇਕ ਨਿਯਮ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਪੂਰੀ ਪ੍ਰਕਿਰਿਆ ਨਿਰਵਿਘਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋਵੇ।

ਡਵੀਜ਼ਨਲ ਕਮਿਸ਼ਨਰ ਨੇ ਮਾਸਟਰ ਟ੍ਰੇਨਰ ਨਰਿੰਦਰ ਸਿੰਘ ਢੀਂਡਸਾ ਵੱਲੋਂ ਮਾਈਕਰੋ ਆਬਜ਼ਰਵਰਾਂ ਨੂੰ ਦਿੱਤੀ ਗਈ ਸਿਖਲਾਈ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀ ਵੋਟ ਗਿਣਤੀ ਲਈ ਜ਼ਿਲ੍ਹੇ ਦੇ ਸਾਰੇ 10 ਗਿਣਤੀ ਕੇਂਦਰਾਂ ਵਿੱਚ ਦੋ-ਦੋ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ, ਤਾਂ ਜੋ ਗਿਣਤੀ ਪ੍ਰਕਿਰਿਆ ‘ਤੇ ਪੂਰੀ ਨਿਗਰਾਨੀ ਰੱਖੀ ਜਾ ਸਕੇ।

ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 17 ਦਸੰਬਰ ਨੂੰ ਹੋਣ ਵਾਲੀ ਵੋਟ ਗਿਣਤੀ ਪੂਰੀ ਤਰ੍ਹਾਂ ਸ਼ਾਂਤਮਈ, ਸੁਚੱਜੇ ਅਤੇ ਨਿਰਪੱਖ ਮਾਹੌਲ ਵਿੱਚ ਕਰਵਾਈ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments