Homeਹਰਿਆਣਾਹਾਂਸੀ ਬਣੇਗਾ ਹਰਿਆਣਾ ਦਾ 23ਵਾਂ ਜ਼ਿਲ੍ਹਾ, 7 ਦਿਨਾਂ ’ਚ ਨੋਟੀਫਿਕੇਸ਼ਨ ਜਾਰੀ ਹੋਵੇਗਾ:...

ਹਾਂਸੀ ਬਣੇਗਾ ਹਰਿਆਣਾ ਦਾ 23ਵਾਂ ਜ਼ਿਲ੍ਹਾ, 7 ਦਿਨਾਂ ’ਚ ਨੋਟੀਫਿਕੇਸ਼ਨ ਜਾਰੀ ਹੋਵੇਗਾ: ਸੀਐਮ ਨਾਇਬ ਸਿੰਘ ਸੈਣੀ

ਹਾਂਸੀ/ਚੰਡੀਗੜ੍ਹ, 16 ਦਸੰਬਰ (ਛਤਰਪਾਲ ਸਿੰਘ) :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਂਸੀ ਵਿੱਚ ਆਯੋਜਿਤ ‘ਵਿਸ਼ਾਲ ਵਿਕਾਸ ਰੈਲੀ’ ਦੌਰਾਨ ਇੱਕ ਇਤਿਹਾਸਕ ਐਲਾਨ ਕਰਦਿਆਂ ਕਿਹਾ ਕਿ ਹਾਂਸੀ ਨੂੰ ਹਰਿਆਣਾ ਦਾ 23ਵਾਂ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਅਗਲੇ 7 ਦਿਨਾਂ ਦੇ ਅੰਦਰ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਖੇਤਰ ਦੇ ਲੋਕਾਂ ਦੀ ਵਰ੍ਹਿਆਂ ਪੁਰਾਣੀ ਮੰਗ ਪੂਰੀ ਹੋ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਂਸੀ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਪਹਿਲੀ ਵਾਰ ਜੂਨ 2013 ਵਿੱਚ ਉੱਠੀ ਸੀ, ਜਿਸ ਲਈ ‘ਹਾਂਸੀ ਜ਼ਿਲ੍ਹਾ ਬਣਾਓ ਸੰਘਰਸ਼ ਸਮਿਤੀ’ ਲਗਾਤਾਰ ਯਤਨ ਕਰਦੀ ਆ ਰਹੀ ਹੈ। ਜਾਣਕਾਰੀ ਮੁਤਾਬਕ ਨਵੇਂ ਬਣਨ ਵਾਲੇ ਜ਼ਿਲ੍ਹੇ ਵਿੱਚ ਹਾਂਸੀ, ਨਾਰਨੌਂਦ ਅਤੇ ਭਵਾਨੀ ਖੇੜਾ ਖੇਤਰਾਂ ਦੇ ਪਿੰਡ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਐਲਾਨ ਤੋਂ ਪਹਿਲਾਂ 10 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਵੀ ਇਸ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ, ਜਿਸ ਦੌਰਾਨ ਵਿਧਾਇਕ ਵਿਨੋਦ ਭਿਆਣਾ ਵੱਲੋਂ ਹਾਂਸੀ ਨੂੰ ਪੂਰਨ ਜ਼ਿਲ੍ਹਾ ਬਣਾਉਣ ਦਾ ਸਮਰਥਨ ਕੀਤਾ ਗਿਆ ਸੀ।

77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਹਾਂਸੀ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ਨਾਲ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੇਤਰ ਦੇ ਵਿਕਾਸ ਲਈ ਪਾਣੀ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਕਰੀਬ 77 ਕਰੋੜ ਰੁਪਏ ਦੀਆਂ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸਥਾਨਕ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਸਰਬਾਂਗੀ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments