Homeਦੇਸ਼ਲਿਓਨੇਲ ਮੈਸੀ ਦੇ ਪ੍ਰੋਗਰਾਮ ’ਚ ਹੰਗਾਮੇ ਮਗਰੋਂ ਪੱਛਮੀ ਬੰਗਾਲ ਦੇ ਖੇਡ ਮੰਤਰੀ...

ਲਿਓਨੇਲ ਮੈਸੀ ਦੇ ਪ੍ਰੋਗਰਾਮ ’ਚ ਹੰਗਾਮੇ ਮਗਰੋਂ ਪੱਛਮੀ ਬੰਗਾਲ ਦੇ ਖੇਡ ਮੰਤਰੀ ਅਰੂਪ ਬਿਸਵਾਸ ਦਾ ਅਸਤੀਫ਼ਾ

ਕੋਲਕਾਤਾ: 16 ਦਸੰਬਰ (ਰਾਜੇਸ਼ ਕੁਮਾਰ): ਪੱਛਮੀ ਬੰਗਾਲ ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਤੀਫ਼ਾ 13 ਦਸੰਬਰ ਨੂੰ ਵਿਸ਼ਵ ਪ੍ਰਸਿੱਧ ਫੁੱਟਬਾਲ ਖਿਡਾਰੀ ਲਿਓਨੇਲ ਮੈਸੀ ਦੇ ਪ੍ਰੋਗਰਾਮ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਦਿੱਤਾ ਗਿਆ ਹੈ, ਜਿਸ ਕਾਰਨ ਕੋਲਕਾਤਾ ਦੀ ਦੇਸ਼ ਅਤੇ ਵਿਦੇਸ਼ ਪੱਧਰ ’ਤੇ ਕਾਫ਼ੀ ਆਲੋਚਨਾ ਹੋਈ।

ਅਰੂਪ ਬਿਸਵਾਸ ਵੱਲੋਂ ਹੱਥ ਨਾਲ ਲਿਖਿਆ ਅਸਤੀਫ਼ਾ ਪੱਤਰ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਆਪ ਨੂੰ ਅਹੁਦੇ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਹੈ। ਹਾਲਾਂਕਿ ਇਸ ਮਾਮਲੇ ’ਤੇ ਅਰੂਪ ਬਿਸਵਾਸ ਜਾਂ ਤ੍ਰਿਣਮੂਲ ਕਾਂਗਰਸ ਦੇ ਕਿਸੇ ਵੱਡੇ ਆਗੂ ਵੱਲੋਂ ਅਜੇ ਤੱਕ ਕੋਈ ਸਰਕਾਰੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੈਸੀ ਦੇ ਪ੍ਰੋਗਰਾਮ ਦੌਰਾਨ ਹੋਈ ਅਵਿਵਸਥਾ ’ਤੇ ਨਾਰਾਜ਼ਗੀ ਜਤਾਉਂਦਿਆਂ ਖੇਡ ਮੰਤਰੀ ਨੂੰ ਇਸ ਦੀ ਜ਼ਿੰਮੇਵਾਰੀ ਲੈਣ ਜਾਂ ਅਸਤੀਫ਼ਾ ਦੇਣ ਲਈ ਕਿਹਾ ਸੀ। ਇਸ ਦੇ ਬਾਅਦ ਹੀ ਅਰੂਪ ਬਿਸਵਾਸ ਨੇ ਅਸਤੀਫ਼ਾ ਦੇਣ ਦਾ ਫੈਸਲਾ ਲਿਆ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments