ਆਯੋਜਨ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ, ਸ਼ਹਾਦਤ ਅਤੇ ਮੁੱਲਾਂ ਨਾਲ ਜੋੜਣਾ -ਨਾਇਬ ਸਿੰਘ ਸੈਣੀ

ਹਰਿਆਣਾ: 17 ਦਸੰਬਰ ( ਛਤਰਪਾਲ ਸਿੰਘ): ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਧ੍ਯਕਸ਼ਤਾ ਹੇਠ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਅਤੇ ਸਾਖੀ ਪਾਠ ਮੁਕਾਬਲਾ ਕਰਵਾਇਆ ਗਿਆ। ਇਸ ਰਾਜ ਪੱਧਰੀ ਆਯੋਜਨ ਵਿੱਚ ਸੂਬੇ ਭਰ ਤੋਂ 6.25 ਲੱਖ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਡੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਦੇਸ਼ਭਗਤੀ, ਨੈਤਿਕ ਮੁੱਲਾਂ ਅਤੇ ਇਤਿਹਾਸਕ ਚੇਤਨਾ ਨੂੰ ਮਜ਼ਬੂਤ ਕਰਦੇ ਹਨ।
ਲੇਖ ਲਿਖਣ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੇ ਬਲਿਦਾਨ, ਸਾਹਸ ਅਤੇ ਧਰਮ ਪ੍ਰਤੀ ਅਟੱਲ ਵਿਸ਼ਵਾਸ ਨੂੰ ਆਪਣੇ ਸ਼ਬਦਾਂ ਵਿੱਚ ਦਰਸਾਇਆ, ਜਦਕਿ ਸਾਖੀ ਪਾਠ ਮੁਕਾਬਲੇ ਵਿੱਚ ਉਨ੍ਹਾਂ ਨੇ ਗੁਰਮਤਿ ਅਤੇ ਇਤਿਹਾਸਕ ਘਟਨਾਵਾਂ ਨੂੰ ਭਾਵਪੂਰਣ ਢੰਗ ਨਾਲ ਪੇਸ਼ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਮੁਤਾਬਕ, ਇਸ ਵੱਡੇ ਪੱਧਰ ਦੇ ਆਯੋਜਨ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ, ਸ਼ਹਾਦਤ ਅਤੇ ਮੁੱਲਾਂ ਨਾਲ ਜੋੜਣਾ ਹੈ। ਮੁਕਾਬਲਿਆਂ ਵਿੱਚ ਸ਼ਾਮਿਲ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਪਹਲ ਦੀ ਭਰਪੂਰ ਸਰਾਹਨਾ ਕੀਤੀ।







