HomeVideoਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਵਾਲ਼ਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ...

ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਵਾਲ਼ਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ ਮਾਨ ਸਰਕਾਰ

ਸਿਹਤ ਮੰਤਰੀ ਨੇ ਝਿੱਲ ‘ਚ ਗੋਲੀ ਨਾਲ ਜਖ਼ਮੀ ਹੋਏ ਨੌਜਵਾਨ ਦਾ ਹਾਲ-ਚਾਲ ਜਾਣਿਆ

ਪਟਿਆਲਾ, 17 ਦਸੰਬਰ: (ਛਤਰਪਾਲ ਸਿੰਘ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।ਸਿਹਤ ਮੰਤਰੀ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪੁੱਜੇ ਹੋਏ ਸਨ।

ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਝਿੱਲ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ 14 ਦਸੰਬਰ ਦੀ ਸ਼ਾਮ ਨੂੰ ਚਲਾਈ ਗੋਲੀ ਨਾਲ ਜ਼ਖ਼ਮੀ ਹੋਏ ਨੌਜਵਾਨ ਬਲਵਿੰਦਰ ਸਿੰਘ ਭਿੰਦਾ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਜ਼ਖ਼ਮੀ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲਬਾਤ ਹੋਈ ਹੈ, ਇਸ ਲਈ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਈਆਂ ਜਾਣਗੀਆਂ ਤੇ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments