Homeਪੰਜਾਬਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ...

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 17 ਦਸੰਬਰ (ਜਗਦੇਵ ਰੰਚਨਾਂ): ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ।

ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।

ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ਦਲ ਪੁਨਰ ਸੁਰਜੀਤ ਅਤੇ ਕੋਈ ਹੋਰ ਧਿਰਾਂ ਕੱਠੀਆਂ ਹੋ ਕੇ ਆਪ ਖ਼ਿਲਾਫ਼ ਮੈਦਾਨ ਵਿੱਚ ਨਿੱਤਰੀਆਂ ਸਨ, ਪਰ ਲੋਕਾਂ ਨੇ ਉਹਨਾਂ ਨੂੰ ਮੂੰਹ ਨਹੀਂ ਲਾਇਆ। ਵਿਰੋਧੀਆਂ ਨੇ ਕਈ ਕਿਸਮ ਦੀਆਂ ਚਾਲਾਂ ਚੱਲੀਆਂ ਪਰ ਲੋਕਾਂ ਨੇ ਉਹਨਾਂ ਦੀ ਕੋਈ ਵੀ ਚਾਲ ਸਫਲ ਨਹੀਂ ਹੋਣ ਦਿੱਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਤੀਜੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹੁਣ ਤੱਕ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਕੀਤੇ ਗਏ ਕੰਮਾਂ ‘ਤੇ ਲੋਕਾਂ ਦੀ ਮੋਹਰ ਹਨ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਪਾਰਟੀ ਦੀ ਨਹੀਂ, ਸਗੋਂ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਸਾਫ਼-ਸੁਥਰੀ ਰਾਜਨੀਤੀ ਅਤੇ ਜ਼ਮੀਨੀ ਪੱਧਰ ‘ਤੇ ਵਿਕਾਸ ਦੇ ਮਾਡਲ ‘ਤੇ ਭਰੋਸਾ ਜਤਾਇਆ ਹੈ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨਵੀਂ ਬਣੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰਦਿਆਂ ਪਿੰਡਾਂ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਦੇ ਵਿਸਥਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਪਹਿਲ ਦੇਵੇਗੀ।

ਅੰਤ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਦੇ ਵਰਕਰਾਂ, ਆਗੂਆਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ ਨੂੰ ਕਦੇ ਟੁੱਟਣ ਨਹੀਂ ਦੇਵੇਗੀ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹੋਰ ਵੀ ਜੋਸ਼ ਨਾਲ ਕੰਮ ਕਰਦੀ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments