ਪਟਿਆਲਾ: 18 ਦਸੰਬਰ (ਛਤਰਪਾਲ ਸਿੰਘ): ਪਟਿਆਲਾ ਦਿਹਾਤੀ ਹਲਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲਣ ਤੋਂ ਬਾਅਦ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਉਪਰੰਤ ਡਾ. ਬਲਬੀਰ ਸਿੰਘ ਪਟਿਆਲਾ ਸਥਿਤ ਪਾਰਟੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਚੋਣੀ ਜਿੱਤ ਲਈ ਸਾਰੇ ਜੇਤੂ ਉਮੀਦਵਾਰਾਂ ਅਤੇ ਸਾਥੀਆਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਜਿੱਤ ਪਟਿਆਲਾ ਦਿਹਾਤੀ ਦੀ ਜਨਤਾ ਦੇ ਭਰੋਸੇ ਅਤੇ ਆਮ ਆਦਮੀ ਪਾਰਟੀ ਦੀ ਲੋਕ-ਹਿੱਤ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਣ ਲਈ ਹੋਰ ਵਧੇਰੇ ਜੋਸ਼ ਅਤੇ ਸਮਰਪਣ ਨਾਲ ਵਿਕਾਸ ਕਾਰਜ ਜਾਰੀ ਰੱਖੇਗੀ।

ਡਾ. ਬਲਬੀਰ ਸਿੰਘ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਵੱਖ—ਵੱਖ ਤਸਵੀਰਾਂ







