Homeਪੰਜਾਬਪੰਚਾਇਤੀ ਚੋਣ ਨਤੀਜਿਆਂ ‘ਤੇ ਭਗਵੰਤ ਮਾਨ–ਕੇਜਰੀਵਾਲ ਦਾ ਬਿਆਨ

ਪੰਚਾਇਤੀ ਚੋਣ ਨਤੀਜਿਆਂ ‘ਤੇ ਭਗਵੰਤ ਮਾਨ–ਕੇਜਰੀਵਾਲ ਦਾ ਬਿਆਨ

ਪੰਜਾਬ ਦੇ ਲੋਕਾਂ ਦੇ ਸਹੀ ਫੈਸਲੇ ਨਾਲ ‘ਆਪ’ ਨੂੰ ਮਿਲੀ ਵੱਡੀ ਕਾਮਯਾਬੀ

ਚੰਡੀਗੜ੍ਹ, 18 ਦਸੰਬਰ 2025: (ਛਤਰਪਾਲ ਸਿੰਘ): ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿਖੇ ਸਾਂਝੀ ਪੱਤਰਕਾਰ ਵਾਰਤਾ ਦੌਰਾਨ ਵੱਡੇ ਬਿਆਨ ਦਿੱਤੇ। ਦੋਵਾਂ ਆਗੂਆਂ ਨੇ ਸਾਫ਼ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਕੀਤੀ ਗਈ ਅਤੇ ਨਤੀਜੇ ਲੋਕਾਂ ਦੇ ਫ਼ੈਸਲੇ ਦਾ ਪ੍ਰਤੀਬਿੰਬ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਕੋਲ ਪ੍ਰਸ਼ਾਸਨਕ ਤਾਕਤ ਹੋਣ ਦੇ ਬਾਵਜੂਦ ਵੀ ਕਿਸੇ ਅਧਿਕਾਰੀ ’ਤੇ ਦਬਾਅ ਨਹੀਂ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ “ਅਸੀਂ ਚਾਹੁੰਦੇ ਤਾਂ ਐਸਡੀਐਮ ਜਾਂ ਡੀਸੀ ਨੂੰ ਫ਼ੋਨ ਕਰ ਕੇ ਸਾਰੀਆਂ ਸੀਟਾਂ ਜਿੱਤ ਸਕਦੇ ਸੀ, ਪਰ ਅਸੀਂ ਲੋਕਤੰਤਰ ਦੀ ਇੱਜ਼ਤ ਕੀਤੀ।” ਕੇਜਰੀਵਾਲ ਅਨੁਸਾਰ ਪੰਜਾਬ ਦੇ ਲੋਕ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ ਅਤੇ ਇਹੀ ਕਾਰਨ ਹੈ ਕਿ ‘ਆਪ’ ਨੂੰ ਵਿਰੋਧੀ ਪਾਰਟੀਆਂ ਨਾਲੋਂ ਕਾਫੀ ਵੱਧ ਸਮਰਥਨ ਮਿਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਤੀਜਿਆਂ ਨੂੰ ਪੇਂਡੂ ਪੰਜਾਬ ਦੀ ਆਵਾਜ਼ ਦੱਸਦਿਆਂ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ “ਲੋਕਾਂ ਦਾ ਫ਼ਤਵਾ ਸਿਰ ਮੱਥੇ ਹੈ ਅਤੇ ਅਸੀਂ ਇਸ ਭਰੋਸੇ ’ਤੇ ਖਰੇ ਉਤਰਾਂਗੇ।”

ਸੀਐੱਮ ਮਾਨ ਨੇ ਦਾਅਵਾ ਕੀਤਾ ਕਿ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿੱਚ ਲਗਭਗ 70 ਪ੍ਰਤੀਸ਼ਤ ਸੀਟਾਂ ‘ਆਪ’ ਨੇ ਜਿੱਤੀਆਂ ਹਨ। ਸ੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੀਜੇ ਸਥਾਨ ’ਤੇ ਪਹੁੰਚ ਗਿਆ ਹੈ ਅਤੇ ਹੁਣ ਸਿਆਸੀ ਦੌੜ ਵਿੱਚੋਂ ਲਗਭਗ ਬਾਹਰ ਹੋ ਚੁੱਕਾ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੱਥੇ-ਜਿੱਥੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਉੱਥੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕਮਜ਼ੋਰੀਆਂ ਦੂਰ ਕੀਤੀਆਂ ਜਾ ਸਕਣ।

RELATED ARTICLES
- Advertisment -
Google search engine
Google search engine
Google search engine

Most Popular

Recent Comments