Home ਹਰਿਆਣਾ ਹਰਿਆਣਾ ਸਰਕਾਰ ਵੱਲੋਂ ਐਚ.ਸੀ.ਐਸ. ਅਧਿਕਾਰੀ ਦਾ ਤਬਾਦਲਾ, ਮੁਕੁੰਦ ਮਹਿਮ ਖੰਡ ਮਿੱਲ ਦੇ...

ਹਰਿਆਣਾ ਸਰਕਾਰ ਵੱਲੋਂ ਐਚ.ਸੀ.ਐਸ. ਅਧਿਕਾਰੀ ਦਾ ਤਬਾਦਲਾ, ਮੁਕੁੰਦ ਮਹਿਮ ਖੰਡ ਮਿੱਲ ਦੇ ਐਮ.ਡੀ. ਨਿਯੁਕਤ

0

ਹਰਿਆਣਾ: 18 ਨਵੰਬਰ 2025: (ਚੌਧਰੀ ਪ੍ਰਭਜੀਤ ਸਿੰਘ): ਹਰਿਆਣਾ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਇੱਕ ਐਚ.ਸੀ.ਐਸ. ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। 2020 ਬੈਚ ਦੇ ਐਚ.ਸੀ.ਐਸ. ਅਧਿਕਾਰੀ ਮੁਕੁੰਦ ਨੂੰ ਮਹਿਮ ਵਿੱਚ ਸਹਿਕਾਰੀ ਖੰਡ ਮਿੱਲਾਂ ਦਾ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਸਰਕਾਰੀ ਹੁਕਮ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਕੀਤੀ ਗਈ ਇਸ ਨਿਯੁਕਤੀ ਨਾਲ ਮਹਿਮ ਸਹਿਕਾਰੀ ਖੰਡ ਮਿੱਲ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

Exit mobile version