HomeHukamnama Akali Baba phoola Singh Jiਅੱਜ ਦਾ ਹੁਕਮਨਾਮਾ (19 ਦਸੰਬਰ 2025) Shaheed Akali Baba Phula Singh (Ang...

ਅੱਜ ਦਾ ਹੁਕਮਨਾਮਾ (19 ਦਸੰਬਰ 2025) Shaheed Akali Baba Phula Singh (Ang 701-72)

ਜੈਤਸਰੀ ਮਹਲਾ ੫ ॥

ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥

ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥

ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥

ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥

ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥

ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥

ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ ॥੧॥ ਰਹਾਉ ॥

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ ॥੧॥

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! (ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼ ॥੨॥੫॥੯॥

Jaithasaree Mehalaa 5 ||

Koee Jan Har Sio Dhaevai Jor ||

Charan Geho Bako Subh Rasanaa Dheejehi Praan Akor ||1|| Rehaao ||

Man Than Niramal Karath Kiaaro Har Sinchai Sudhhaa Sanjor ||

Eiaa Ras Mehi Magan Hoth Kirapaa Thae Mehaa Bikhiaa Thae Thor ||1||

Aaeiou Saran Dheen Dhukh Bhanjan Chithavo Thumharee Our ||

Abhai Padh Dhaan Simaran Suaamee Ko Prabh Naanak Bandhhan Shhor ||2||5||9||

Jaitsree, Fifth Mehl:

If only someone would unite me with the Lord!

I hold tight to His feet, and utter sweet words with my tongue; I make my breath of life an offering to Him. ||1||Pause||

I make my mind and body into pure little gardens, and irrigate them with the sublime essence of the Lord.

I am drenched with this sublime essence by His Grace, and the powerful hold of Maya’s corruption has been broken. ||1||

I have come to Your Sanctuary, O Destroyer of the suffering of the innocent; I keep my consciousness focused on You.

Bless me with the gifts of the state of fearlessness, and meditative remembrance, Lord and Master; O Nanak, God is the Breaker of bonds. ||2||5||9||

RELATED ARTICLES
- Advertisment -
Google search engine
Google search engine
Google search engine

Most Popular

Recent Comments