Home ਪਟਿਆਲਾ ਅਪਡੇਟ ਹਲਕਾ ਸਨੌਰ ਤੋਂ ਜਿੱਤੇ ਉਮੀਦਵਾਰਾਂ ਨੂੰ ਮੇਅਰ ਨੇ ਦਿੱਤੀਆਂ ਮੁਬਾਰਕਾਂ

ਹਲਕਾ ਸਨੌਰ ਤੋਂ ਜਿੱਤੇ ਉਮੀਦਵਾਰਾਂ ਨੂੰ ਮੇਅਰ ਨੇ ਦਿੱਤੀਆਂ ਮੁਬਾਰਕਾਂ

0

ਆਮ ਆਦਮੀ ਪਾਰਟੀ ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਹੋਈ ਜਿੱਤ- ਮੇਅਰ

ਪਟਿਆਲਾ 19 ਦਸੰਬਰ (ਗੁਰਪ੍ਰੀਤ ਸਿੰਘ) : ਹਲਕਾ ਸਨੌਰ ਤੋਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਦਿਲੋਂ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਇਹ ਜਿੱਤ ਆਮ ਆਦਮੀ ਪਾਰਟੀ ਸਰਕਾਰ ਦੇ ਲੋਕ-ਪੱਖੀ ਕੰਮਾਂ ਅਤੇ ਨੀਤੀਆਂ ’ਤੇ ਲੋਕਾਂ ਦੇ ਭਰੋਸੇ ਦਾ ਸਪਸ਼ਟ ਪ੍ਰਮਾਣ ਹੈ। ਮੇਅਰ ਨੇ ਕਿਹਾ ਕਿ ਹਲਕਾ ਸਨੌਰ ਦੇ ਵੋਟਰਾਂ ਨੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਪਾਰਦਰਸ਼ਤਾ ਨੂੰ ਤਰਜੀਹ ਦਿੰਦਿਆਂ ਸਹੀ ਫ਼ੈਸਲਾ ਕੀਤਾ ਹੈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸਿੱਖਿਆ, ਸਿਹਤ, ਸਫ਼ਾਈ, ਬੁਨਿਆਦੀ ਢਾਂਚੇ ਅਤੇ ਸਮਾਜਕ ਕਲਿਆਣ ਦੇ ਖੇਤਰਾਂ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਇਨ੍ਹਾਂ ਕਦਮਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਿਆ ਹੈ, ਜਿਸ ਕਾਰਨ ਲੋਕਾਂ ਨੇ ਭਾਰੀ ਮਤਾਂ ਨਾਲ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਨੌਰ ਹਲਕੇ ਵਿੱਚ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਮੇਅਰ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਅਤੇ ਹਲਕੇ ਦੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਜਨਤਾ ਨੇ ਜਿਸ ਭਰੋਸੇ ਨਾਲ ਉਮੀਦਵਾਰਾਂ ਨੂੰ ਜਿਤਾਇਆ ਹੈ, ਉਸ ’ਤੇ ਖਰਾ ਉਤਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਸਨੌਰ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਉਮੀਦਵਾਰਾਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜਨ-ਹਿਤੀ ਸੋਚ ਦੀ ਜਿੱਤ ਹੈ।

ਇਸ ਮੌਕੇ ਉਨ੍ਹਾਂ ਨਾਲ ਭੂਸ਼ਣ ਕੁਮਾਰ, ਰਵੀ ਮਲਹੋਤਰਾ, ਮਨਬੀਰ ਸਿੰਘ, ਕੇਸ਼ਵ, ਤੁਸ਼ਾਰ, ਰਾਜਿੰਦਰ ਕੁਮਾਰ ਸੈਕਟਰੀ ਮੇਅਰ, ਲਵਿਸ਼ ਚੁੱਘ ਪੀ ਏ, ਲੱਕੀ ਲਹਿਲ ਪੀ ਏ, ਰਣਬੀਰ ਸਹੋਤਾ ਅਤੇ ਹੋਰ ਪਾਰਟੀ ਵਰਕਰ ਵਿਸ਼ੇਸ਼ ਤੌਰ ਤੇ ਮੌਜੂਦ ਸਨ.

ਫੋਟੋ – ਹਲਕਾ ਸਨੌਰ ਤੋਂ ਜਿੱਤ ਚੁੱਕੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਮੇਅਰ ਕੁੰਦਨ ਗੋਗੀਆ ਅਤੇ ਹੋਰ

Exit mobile version