Homeਦੇਸ਼ਰਿਟਾਇਰਮੈਂਟ ਤੋਂ ਪਹਿਲਾਂ ਬਹੁਤ ਸਾਰੇ ਹੁਕਮ ਜਾਰੀ ਕਰਨ ਦੇ ਰੁਝਾਨ ’ਤੇ ਸੁਪਰੀਮ...

ਰਿਟਾਇਰਮੈਂਟ ਤੋਂ ਪਹਿਲਾਂ ਬਹੁਤ ਸਾਰੇ ਹੁਕਮ ਜਾਰੀ ਕਰਨ ਦੇ ਰੁਝਾਨ ’ਤੇ ਸੁਪਰੀਮ ਕੋਰਟ ਦੀ ਟਿੱਪਣੀ

‘ਆਖ਼ਰੀ ਓਵਰਾਂ ’ਚ ਛੱਕੇ ਮਾਰਣ’ ਵਰਗਾ ਰੁਝਾਨ ਮੰਦਭਾਗਾ : ਚੀਫ਼ ਜਸਟਿਸ ਸੂਰਿਆ ਕਾਂਤ

ਨਵੀਂ ਦਿੱਲੀ: 19 ਦਸੰਬਰ (ਚੌਧਰੀ ਪ੍ਰਭਜੀਤ ਸਿੰਘ) : ਸੁਪਰੀਮ ਕੋਰਟ ਨੇ ਜੱਜਾਂ ਵੱਲੋਂ ਸੇਵਾਮੁਕਤੀ ਤੋਂ ਠੀਕ ਪਹਿਲਾਂ “ਬਹੁਤ ਸਾਰੇ ਹੁਕਮ” ਜਾਰੀ ਕਰਨ ਦੇ ਵੱਧ ਰਹੇ ਰੁਝਾਨ ’ਤੇ ਇਤਰਾਜ਼ ਜਤਾਇਆ ਹੈ। ਅਦਾਲਤ ਨੇ ਇਸ ਰੁਝਾਨ ਦੀ ਤੁਲਨਾ ਮੈਚ ਦੇ ਆਖ਼ਰੀ ਓਵਰਾਂ ਵਿੱਚ ਬੱਲੇਬਾਜ਼ ਦੁਆਰਾ ‘ਛੱਕੇ ਮਾਰਣ’ ਨਾਲ ਕੀਤੀ।

ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲਾ ਬੈਂਚ ਮੱਧ ਪ੍ਰਦੇਸ਼ ਦੇ ਇੱਕ ਪ੍ਰਿੰਸੀਪਲ ਜ਼ਿਲ੍ਹਾ ਜੱਜ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਸੇਵਾਮੁਕਤੀ ਤੋਂ ਕੇਵਲ 10 ਦਿਨ ਪਹਿਲਾਂ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਵੀ ਬੈਂਚ ਦਾ ਹਿੱਸਾ ਸਨ।

ਸੁਣਵਾਈ ਦੌਰਾਨ ਬੈਂਚ ਨੇ ਟਿੱਪਣੀ ਕਰਦਿਆਂ ਕਿਹਾ, “ਪਟੀਸ਼ਨਕਰਤਾ ਨੇ ਰਿਟਾਇਰਮੈਂਟ ਤੋਂ ਠੀਕ ਪਹਿਲਾਂ ਛੱਕੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਇਹ ਇਕ ਮੰਦਭਾਗਾ ਰੁਝਾਨ ਹੈ। ਮੈਂ ਇਸ ਬਾਰੇ ਵਿਸਥਾਰ ਵਿੱਚ ਚਰਚਾ ਨਹੀਂ ਕਰਨਾ ਚਾਹੁੰਦਾ।”
ਚੀਫ਼ ਜਸਟਿਸ ਨੇ ਹੋਰ ਕਿਹਾ ਕਿ ਜੱਜਾਂ ਵੱਲੋਂ ਰਿਟਾਇਰਮੈਂਟ ਤੋਂ ਠੀਕ ਪਹਿਲਾਂ ਕਈ ਹੁਕਮ ਜਾਰੀ ਕਰਨ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ।

ਗੌਰਤਲਬ ਹੈ ਕਿ ਮੱਧ ਪ੍ਰਦੇਸ਼ ਦੇ ਇਹ ਨਿਆਂਇਕ ਅਧਿਕਾਰੀ 30 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਸਨ। ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕੁਝ ਸ਼ੱਕੀ ਨਿਆਂਇਕ ਹੁਕਮ ਪਾਸ ਕੀਤੇ ਸਨ, ਜਿਸ ਕਾਰਨ ਉਨ੍ਹਾਂ ਨੂੰ 19 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

RELATED ARTICLES
- Advertisment -
Google search engine
Google search engine
Google search engine

Most Popular

Recent Comments