Homeਸੰਸਾਰਕੁਵੈਤ ਵਿੱਚ ਭਿਆਨਕ ਸੜਕ ਹਾਦਸਾ: 3 ਪੰਜਾਬੀਆਂ ਸਮੇਤ 7 ਨੌਜਵਾਨਾਂ ਦੀ ਮੌਤ

ਕੁਵੈਤ ਵਿੱਚ ਭਿਆਨਕ ਸੜਕ ਹਾਦਸਾ: 3 ਪੰਜਾਬੀਆਂ ਸਮੇਤ 7 ਨੌਜਵਾਨਾਂ ਦੀ ਮੌਤ

ਗੁਰਦਾਸਪੁਰ ਦੇ ਜਗਦੀਪ ਸਿੰਘ ਦੀ ਵੀ ਜਾਨ ਗਈ

ਗੁਰਦਾਸਪੁਰ/ਕੁਵੈਤ: 19 ਦਸੰਬਰ (ਸ਼.ਅ.ਬਿਓਰੋ) : ਕੁਵੈਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ 3 ਪੰਜਾਬੀਆਂ ਸਮੇਤ ਕੁੱਲ 7 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਦਾ ਨੌਜਵਾਨ ਜਗਦੀਪ ਸਿੰਘ ਵੀ ਸ਼ਾਮਲ ਹੈ। ਜਗਦੀਪ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਡੇਢ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖੋਜ ਵਿੱਚ ਕੁਵੈਤ ਗਿਆ ਸੀ। ਪਰਿਵਾਰ ਅਨੁਸਾਰ ਉਹ ਘਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਵਿਦੇਸ਼ ਗਿਆ ਸੀ, ਪਰ ਕਿਸੇ ਨੂੰ ਵੀ ਇਹ ਅੰਦਾਜ਼ਾ ਨਹੀਂ ਸੀ ਕਿ ਇਹ ਯਾਤਰਾ ਉਸ ਦੀ ਜ਼ਿੰਦਗੀ ਦੀ ਆਖ਼ਰੀ ਯਾਤਰਾ ਸਾਬਤ ਹੋਵੇਗੀ।

ਜਾਣਕਾਰੀ ਮੁਤਾਬਕ 9 ਦਸੰਬਰ ਨੂੰ ਕੁਵੈਤ ਵਿੱਚ 7 ਨੌਜਵਾਨ ਆਪਣੇ ਕੰਮ ’ਤੇ ਜਾ ਰਹੇ ਸਨ, ਇਸ ਦੌਰਾਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਜ਼ਿਆਦਾ ਗੰਭੀਰ ਸੀ ਕਿ ਮ੍ਰਿਤਕਾਂ ਦੀ ਪਹਿਚਾਣ ਕਰਨ ਵਿੱਚ ਕਈ ਦਿਨ ਲੱਗ ਗਏ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚੋਂ 2 ਨੌਜਵਾਨ ਪਾਕਿਸਤਾਨੀ ਦੱਸੇ ਗਏ ਹਨ, ਜਦਕਿ 3 ਪੰਜਾਬ ਨਾਲ ਸਬੰਧਤ ਸਨ, ਜਿਨ੍ਹਾਂ ਵਿੱਚੋਂ ਇੱਕ ਜਗਦੀਪ ਸਿੰਘ ਸੀ। ਬਾਕੀ 2 ਮ੍ਰਿਤਕਾਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਗਦੀਪ ਆਪਣੇ ਪਿੱਛੇ ਪਤਨੀ ਅਤੇ ਇੱਕ ਛੋਟਾ ਬੱਚਾ ਛੱਡ ਗਿਆ ਹੈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਗਦੀਪ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਜਲਦੀ ਤੋਂ ਜਲਦੀ ਮਦਦ ਕੀਤੀ ਜਾਵੇ, ਤਾਂ ਜੋ ਆਖ਼ਰੀ ਸੰਸਕਾਰ ਆਪਣੇ ਦੇਸ਼ ਵਿੱਚ ਕੀਤਾ ਜਾ ਸਕੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments