Homeਸਪੋਰਟਸਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ

ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ

ਸੂਰਿਆਕੁਮਾਰ ਯਾਦਵ ਕਪਤਾਨ, ਅਕਸ਼ਰ ਪਟੇਲ ਉਪ-ਕਪਤਾਨ

ਮੁੰਬਈ, 7 ਫਰਵਰੀ 2026: (ਜਗਜੀਤ ਸਿੰਘ): 7 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਟੀ-20 ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਗਿਆ ਹੈ। ਮੁੰਬਈ ਸਥਿਤ ਬੀ.ਸੀ.ਸੀ.ਆਈ. ਹੈੱਡਕੁਆਰਟਰ ਵਿੱਚ ਬੀ.ਸੀ.ਸੀ.ਆਈ. ਸਕੱਤਰ ਦੇਵਜੀਤ ਸੈਕੀਆ ਨੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਭਾਰਤੀ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਦੀ ਮੌਜੂਦਗੀ ਵਿੱਚ ਟੀਮ ਦੀ ਘੋਸ਼ਣਾ ਕੀਤੀ।

ਚੋਣ ਕਮੇਟੀ ਵੱਲੋਂ ਅਕਸ਼ਰ ਪਟੇਲ ਨੂੰ ਟੀਮ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਟੀਮ ਵਿੱਚ ਈਸ਼ਾਨ ਕਿਸ਼ਨ, ਰਿੰਕੂ ਸਿੰਘ ਅਤੇ ਸੰਜੂ ਸੈਮਸਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼ੁਭਮਨ ਗਿੱਲ ਨੂੰ ਟੀਮ ਵਿੱਚ ਥਾਂ ਨਹੀਂ ਮਿਲੀ।

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ 11 ਜਨਵਰੀ ਤੋਂ ਨਿਊਜ਼ੀਲੈਂਡ ਵਿਰੁੱਧ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਅਤੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਵੀ ਖੇਡੇਗੀ, ਜੋ ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਮੰਨੀ ਜਾ ਰਹੀ ਹੈ।

ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ:
ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੰਜੂ ਸੈਮਸਨ, ਹਾਰਦਿਕ ਪੰਡਯਾ, ਰਿੰਕੂ ਸਿੰਘ, ਸ਼ਿਵਮ ਦੂਬੇ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ ਅਤੇ ਈਸ਼ਾਨ ਕਿਸ਼ਨ।

ਭਾਰਤ ਆਪਣੀ ਟੀ-20 ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ 7 ਫਰਵਰੀ ਨੂੰ ਮੁੰਬਈ ਵਿੱਚ ਅਮਰੀਕਾ ਵਿਰੁੱਧ ਮੈਚ ਨਾਲ ਕਰੇਗਾ। ਇਸ ਤੋਂ ਬਾਅਦ 12 ਫਰਵਰੀ ਨੂੰ ਦਿੱਲੀ ਵਿੱਚ ਨਾਮੀਬੀਆ, 15 ਫਰਵਰੀ ਨੂੰ ਕੋਲੰਬੋ ਵਿੱਚ ਪਾਕਿਸਤਾਨ ਅਤੇ 18 ਫਰਵਰੀ ਨੂੰ ਅਹਿਮਦਾਬਾਦ ਵਿੱਚ ਨੀਦਰਲੈਂਡ ਵਿਰੁੱਧ ਮੁਕਾਬਲੇ ਖੇਡੇ ਜਾਣਗੇ।

ਭਾਰਤੀ ਟੀਮ ਤੋਂ ਇਸ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments