Home ਪੰਜਾਬ ਅਧਿਕਾਰਤ ਤੌਰ ‘ਤੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਮਿਲਿਆ ‘ਪਵਿੱਤਰ ਸ਼ਹਿਰ’...

ਅਧਿਕਾਰਤ ਤੌਰ ‘ਤੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਮਿਲਿਆ ‘ਪਵਿੱਤਰ ਸ਼ਹਿਰ’ ਦਾ ਦਰਜਾ-ਭਗਵੰਤ ਮਾਨ

0
Maan's gift for Kissan ‘Whose field, his sand’

ਸ਼ਹਿਰਾਂ ਦੀਆਂ ਹੱਦਾਂ ਦੇ ਅੰਦਰ ਹੁਣ ਮੀਟ, ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ‘ਤੇ ਮੁਕੰਮਲ ਰੋਕ

ਚੰਡੀਗੜ੍ਹ: 20 ਦਸੰਬਰ: (ਜਗਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਜਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਅਧਿਕਾਰਤ ਤੌਰ ‘ਤੇ ਪਵਿੱਤਰ ਸ਼ਹਿਰ‘ (Holy City) ਐਲਾਨ ਦਿੱਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਕਿਹੜੇ ਸ਼ਹਿਰ ਹੋਏ ਸ਼ਾਮਲ?

  1. ਸ੍ਰੀ ਅੰਮ੍ਰਿਤਸਰ ਸਾਹਿਬ: (ਸ੍ਰੀ ਅਕਾਲ ਤਖ਼ਤ ਸਾਹਿਬ ਵਾਲਾ ਅੰਦਰੂਨੀ ‘ਵਾਲਡ ਸਿਟੀ’ ਹਿੱਸਾ)।
  2. ਸ੍ਰੀ ਅਨੰਦਪੁਰ ਸਾਹਿਬ: (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ)।
  3. ਤਲਵੰਡੀ ਸਾਬੋ: (ਤਖ਼ਤ ਸ੍ਰੀ ਦਮਦਮਾ ਸਾਹਿਬ)।

ਹੁਣ ਕੀ ਹੋਣਗੇ ਬਦਲਾਅ?

  • ਪਾਬੰਦੀਆਂ: ਇਹਨਾਂ ਸ਼ਹਿਰਾਂ ਦੀਆਂ ਹੱਦਾਂ ਦੇ ਅੰਦਰ ਹੁਣ ਮੀਟ, ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ‘ਤੇ ਮੁਕੰਮਲ ਰੋਕ ਹੋਵੇਗੀ।
  • ਸਹੂਲਤਾਂ: ਸ਼ਰਧਾਲੂਆਂ ਲਈ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਈ-ਰਿਕਸ਼ਾ, ਮਿੰਨੀ ਬੱਸਾਂ ਅਤੇ ਸ਼ਟਲ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।
  • ਵਿਕਾਸ: ਇਹਨਾਂ ਇਤਿਹਾਸਕ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾਣਗੀਆਂ।

ਮੁੱਖ ਮੰਤਰੀ ਦਾ ਬਿਆਨ:

ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਕੀਤਾ ਗਿਆ ਇਹ ਵਾਅਦਾ ਅੱਜ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਵਡਭਾਗੇ ਹਨ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

 

Exit mobile version