Home ਪਟਿਆਲਾ ਅਪਡੇਟ ਪੰਜਾਬ ਦੇ ਸਾਬਕਾ ਆਈਜੀਪੀ ਅਮਰ ਸਿੰਘ ਚਾਹਲ ਨੇ ਖੁਦ ਨੂੰ ਮਾਰੀ ਗੋਲੀ,...

ਪੰਜਾਬ ਦੇ ਸਾਬਕਾ ਆਈਜੀਪੀ ਅਮਰ ਸਿੰਘ ਚਾਹਲ ਨੇ ਖੁਦ ਨੂੰ ਮਾਰੀ ਗੋਲੀ, ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ

0

ਪਟਿਆਲਾ, 22 ਦਸੰਬਰ 2025 (ਸ਼.ਅ.ਬਿਓਰੋ):  : ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਅਤੇ ਆਈਜੀਪੀ ਦੇ ਅਹੁਦੇ ਤੋਂ ਸੇਵਾਮੁਕਤ ਅਮਰ ਸਿੰਘ ਚਾਹਲ ਵੱਲੋਂ ਖੁਦ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਪਟਿਆਲਾ ਵਿੱਚ ਵਾਪਰੀ, ਜਿੱਥੇ ਅਮਰ ਸਿੰਘ ਚਾਹਲ ਵਰਤਮਾਨ ਸਮੇਂ ਰਹਿ ਰਹੇ ਸਨ।

ਸੂਤਰਾਂ ਅਨੁਸਾਰ, ਗੋਲੀ ਲੱਗਣ ਕਾਰਨ ਅਮਰ ਸਿੰਘ ਚਾਹਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਮਾਮਲੇ ਨਾਲ ਜੁੜੀ ਜਾਣਕਾਰੀ ਮੁਤਾਬਕ, ਅਮਰ ਸਿੰਘ ਚਾਹਲ ਵੱਲੋਂ ਘਟਨਾ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਗਿਆ ਹੈ, ਜਿਸ ਵਿੱਚ ਕਰੋੜਾਂ ਰੁਪਏ ਦੀ ਠੱਗੀ ਦਾ ਜ਼ਿਕਰ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਆਈਜੀਪੀ ਨਾਲ ਕਰੀਬ 8 ਕਰੋੜ ਰੁਪਏ ਦੀ ਠੱਗੀ ਹੋਣ ਦੀ ਸੰਭਾਵਨਾ ਵੀ ਦਰਸਾਈ ਜਾ ਰਹੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਤੱਥ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪਸ਼ਟ ਹੋ ਸਕੇਗੀ।

Exit mobile version