Homeਪੰਜਾਬਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕਰਨ...

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੀ ਤਿਆਰੀ

15 ਜਨਵਰੀ ਤੋਂ ਹੋ ਸਕਦੀ ਹੈ ਸ਼ੁਰੂ

ਚੰਡੀਗੜ੍ਹ, 22 ਦਸੰਬਰ 2025 (ਸ਼.ਅ.ਬਿਓਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੂਬੇ ਦੇ ਸਾਰੇ ਨਾਗਰਿਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੀ ਤਿਆਰੀ ਲਗਭਗ ਪੂਰੀ ਕਰ ਲਈ ਹੈ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਇਸ ਸਿਹਤ ਬੀਮਾ ਯੋਜਨਾ ਲਈ ਯੂਨਾਈਟਡ ਇੰਡੀਆ ਇੰਸ਼ਿਓਰੰਸ ਕੰਪਨੀ ਨਾਲ ਕਰਾਰ ਕਰ ਲਿਆ ਹੈ। ਯੋਜਨਾ ਨੂੰ 15 ਜਨਵਰੀ 2026 ਤੋਂ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਯੋਜਨਾ ਅਧੀਨ ਸੂਬੇ ਭਰ ਦੇ ਕਰੀਬ 1000 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਤਾਂ ਜੋ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਲਾਜ ਦੀ ਸਹੂਲਤ ਮਿਲ ਸਕੇ।

ਸਰਕਾਰੀ ਅਨੁਮਾਨਾਂ ਮੁਤਾਬਕ, ਇਸ ਯੋਜਨਾ ਨਾਲ ਪੰਜਾਬ ਦੇ ਲਗਭਗ 85 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਯੋਜਨਾ ਦੇ ਅਧੀਨ ਗੰਭੀਰ ਬਿਮਾਰੀਆਂ ਸਮੇਤ ਮਹਿੰਗੇ ਇਲਾਜ ਦੀ ਕਵਰੇਜ ਦਿੱਤੀ ਜਾਵੇਗੀ, ਜਿਸ ਨਾਲ ਆਮ ਲੋਕਾਂ ’ਤੇ ਆਰਥਿਕ ਬੋਝ ਘਟੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੂਨ ਮਹੀਨੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ। ਪਹਿਲਾਂ ਇਹ ਯੋਜਨਾ ਅਕਤੂਬਰ 2025 ਤੋਂ ਲਾਗੂ ਹੋਣੀ ਸੀ, ਪਰ ਬੀਮਾ ਕੰਪਨੀ ਦੀ ਚੋਣ ਵਿੱਚ ਹੋਈ ਦੇਰੀ ਕਾਰਨ ਇਹ ਯੋਜਨਾ ਸਮੇਂ ਸਿਰ ਲਾਗੂ ਨਾ ਹੋ ਸਕੀ। ਹੁਣ ਸਰਕਾਰ ਵੱਲੋਂ ਇਸਨੂੰ ਜਨਵਰੀ 2026 ਤੋਂ ਲਾਗੂ ਕਰਨ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਸਰਕਾਰ ਦੇ ਇਸ ਕਦਮ ਨੂੰ ਸਿਹਤ ਖੇਤਰ ਵਿੱਚ ਇਕ ਵੱਡੀ ਇਨਕਲਾਬੀ ਪਹਿਲ ਮੰਨਿਆ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਗੁਣਵੱਤਾਪੂਰਕ ਇਲਾਜ ਦੀ ਪਹੁੰਚ ਯਕੀਨੀ ਬਣੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments