Home ਪਟਿਆਲਾ ਅਪਡੇਟ ਗੱਜੂਮਾਜਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ...

ਗੱਜੂਮਾਜਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

0

ਪਟਿਆਲਾ, 22 ਦਸੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਦਿਆਲ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।

ਇਸ ਮੌਕੇ ਪ੍ਰਿੰਸੀਪਲ ਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਮਿੱਟ ਅਧਿਆਇ ਹੈ, ਜੋ ਸਦਾ ਹੀ ਨੌਜਵਾਨ ਪੀੜ੍ਹੀ ਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ ’ਤੇ ਤੁਰਨ ਦੀ ਪ੍ਰੇਰਣਾ ਦਿੰਦੀ ਰਹੇਗੀ।

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ, ਜਿਸ ਨਾਲ ਪੂਰੇ ਸਕੂਲ ਵਿੱਚ ਆਧਿਆਤਮਿਕ ਮਾਹੌਲ ਬਣ ਗਿਆ। ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ਉਪਰੰਤ ਗੁਰੂ ਦਾ ਲੰਗਰ ਸਮੂਹ ਵਿਦਿਆਰਥੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਸਰਪੰਚ ਸਤਨਾਮ ਸਿੰਘ ਸੱਤਾ, ਸੰਜੀਵ ਕੁਮਾਰ ਗੁਪਤਾ, ਰਣਵੀਰ ਸਿੰਘ, ਸੁਖਰਾਜ ਕੁਮਾਰ ਲੱਕੀ, ਰਘੁਵੀਰ ਸਿੰਘ, ਹਰਵਿੰਦਰ ਸਿੰਘ, ਪੁਨੀਤ ਸਿੰਗਲਾ, ਮੁਖਤਿਆਰ ਸਿੰਘ, ਅਜੇ ਕੁਮਾਰ, ਕਮਲਪ੍ਰੀਤ, ਬਲਜਿੰਦਰ ਕੌਰ, ਜਸਵਿੰਦਰ ਕੌਰ, ਸੁਭਪਰੀਤ ਕੌਰ, ਅਮਨਦੀਪ ਕੌਰ, ਸਮਿਤ ਕੌਰ, ਮਨਵਿੰਦਰ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਪ੍ਰਭਜੋਤ ਕੌਰ, ਐਸਐਮਸੀ ਚੇਅਰਮੈਨ ਗੁਰਮੀਤ ਸਿੰਘ, ਕੁਲਦੀਪ ਸਿੰਘ ਬਰਾੜ, ਸੁਖਵਿੰਦਰ ਸਿੰਘ ਸੁੱਖੀ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ।

Exit mobile version