Homeਪਟਿਆਲਾ ਅਪਡੇਟਪਟਿਆਲਾ ਦੇ ਕਈ ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ

ਪਟਿਆਲਾ ਦੇ ਕਈ ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ

ਈਮੇਲ ਰਾਹੀਂ ਦਿੱਤੀ ਚੇਤਾਵਨੀ ਤੋਂ ਬਾਅਦ ਹੜਕੰਪ, ਪੁਲਿਸ ਅਲਰਟ

ਪਟਿਆਲਾ, 23 ਦਸੰਬਰ 2025  (ਛਤਰਪਾਲ ਸਿੰਘ)  ਪਟਿਆਲਾ ਵਿੱਚ ਅੱਜ ਮੰਗਲਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਨਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਸੂਤਰਾਂ ਮੁਤਾਬਕ, ਪਟਿਆਲਾ ਦੇ ਕਈ ਸਕੂਲਾਂ ਨੂੰ ਇੱਕ ਈਮੇਲ ਭੇਜੀ ਗਈ, ਜਿਸ ਵਿੱਚ ਬੰਬ ਧਮਾਕਾ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਈਮੇਲ ਵਿੱਚ ਧਮਾਕੇ ਲਈ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦਾ ਸਮਾਂ ਦਰਜ ਕੀਤਾ ਗਿਆ ਹੈ। ਜਿਵੇਂ ਹੀ ਇਹ ਈਮੇਲ ਸਕੂਲ ਪ੍ਰਬੰਧਨਾਂ ਨੂੰ ਪ੍ਰਾਪਤ ਹੋਈ, ਤੁਰੰਤ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।

ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਪ੍ਰਭਾਵਿਤ ਸਕੂਲਾਂ ਵਿੱਚ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤੇ ਅਤੇ ਪੁਲਿਸ ਟੀਮਾਂ ਵੱਲੋਂ ਸਕੂਲ ਅਹਾਤਿਆਂ ਦੀ ਗਹਿਰੀ ਤਲਾਸ਼ੀ ਲਈ ਜਾ ਰਹੀ ਹੈ। ਐਤਿਹਾਤੀ ਕਦਮਾਂ ਤਹਿਤ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਘਰ ਵਾਪਸ ਭੇਜਣ ਦੀ ਵੀ ਜਾਣਕਾਰੀ ਮਿਲੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਈਬਰ ਟੀਮਾਂ ਨੂੰ ਵੀ ਲਗਾਇਆ ਗਿਆ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਵਿਸਫੋਟਕ ਸਮੱਗਰੀ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ।

ਪ੍ਰਸ਼ਾਸਨ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments