Homeਪਟਿਆਲਾ ਅਪਡੇਟਰਣਜੀਤ ਨਗਰ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੇਅਰ ਵੱਲੋਂ ਮੁਆਇਨਾ

ਰਣਜੀਤ ਨਗਰ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੇਅਰ ਵੱਲੋਂ ਮੁਆਇਨਾ

– ਨਗਰ ਨਿਗਮ ਵਲੋਂ ਚੱਲ ਰਹੇ ਕੰਮਾਂ ਦੀ ਮੇਅਰ ਖੁਦ ਕਰ ਰਹੇ ਹਨ ਨਿਗਰਾਨੀ

– ਠੇਕੇਦਾਰ ਨੂੰ ਪੇਮੈਂਟ ਇਲਾਕੇ ਦੇ ਲੋਕਾਂ ਵਲੋਂ ਤਸੱਲੀ ਜ਼ਾਹਰ ਕਰਨ ਮਗਰੋਂ ਹੋਵੇਗੀ- ਮੇਅਰ    

ਪਟਿਆਲਾ, 25 ਦਸੰਬਰ (ਗੁਰਪ੍ਰੀਤ ਸਿੰਘ) — ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ-ਸਿਰ ਤਾਮੀਲ ਨੂੰ ਯਕੀਨੀ ਬਣਾਉਣ ਲਈ ਮੇਅਰ ਖੁਦ ਮੈਦਾਨ ਵਿੱਚ ਉਤਰ ਆਏ ਹਨ। ਇਸੇ ਕੜੀ ਤਹਿਤ ਅੱਜ ਮੇਅਰ ਕੁੰਦਨ ਗੋਗੀਆ ਨੇ ਰਣਜੀਤ ਨਗਰ ਵਾਰਡ ਨੰਬਰ 15 ਵਿੱਚ 47 ਲੱਖ 99 ਹਜ਼ਾਰ ਨਾਲ ਹੋਣ ਵਾਲੇ ਇੰਟਰਲਾਕ ਟਾਇਲਾਂ ਦੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਵਿਸਥਾਰ ਨਾਲ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਜੇ ਈ, ਠੇਕੇਦਾਰ ਸਿੰਗਲਾ ਅਤੇ ਹੋਰ ਨਿਗਮ ਸਟਾਫ ਤੋਂ ਇਲਾਵਾ ਇਲਾਕੇ ਦੇ ਲੋਕ ਵੀ ਮੌਜੂਦ ਸਨ.

ਮੇਅਰ ਨੇ ਕੰਮ ਦੀ ਪ੍ਰਗਤੀ, ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਅਤੇ ਮਾਪਦੰਡਾਂ ਦੀ ਪਾਲਣਾ ਬਾਰੇ ਠੇਕੇਦਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਾਣਕਾਰੀ ਲਈ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਗਰ ਨਿਗਮ ਵੱਲੋਂ ਕਰਵਾਏ ਜਾ ਰਹੇ ਹਰ ਵਿਕਾਸ ਕਾਰਜ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਟੈਕਸ ਦੇ ਪੈਸੇ ਨਾਲ ਹੋ ਰਹੇ ਕੰਮਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਨਿਗਮ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਗਰਾਨੀ ਹੁਣ ਖੁਦ ਮੇਅਰ ਪੱਧਰ ’ਤੇ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਾਟ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਠੇਕੇਦਾਰ ਵੱਲੋਂ ਮਿਆਰੀ ਕੰਮ ਵਿੱਚ ਕਮੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਮੇਅਰ ਨੇ ਠੇਕੇਦਾਰ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਇਲਾਕਾ ਵਾਸੀਆਂ ਵੱਲੋਂ ਕੰਮ ਪ੍ਰਤੀ ਤਸੱਲੀ ਜ਼ਾਹਰ ਕਰਨ ਅਤੇ ਨਿਗਮ ਦੇ ਤਕਨੀਕੀ ਸਟਾਫ਼ ਵੱਲੋਂ ਕੰਮ ਦੀ ਤਸਦੀਕ ਹੋਣ ਮਗਰੋਂ ਹੀ ਪੇਮੈਂਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੰਤੁਸ਼ਟੀ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਠੇਕੇਦਾਰ ਵਲੋਂ ਟਾਇਲਾਂ ਲੱਗਣ ਤੋਂ ਪਹਿਲਾ ਸਹੀ ਢੰਗ ਨਾਲ ਪਲੇਟਫਾਰਮ, 4 ਇੰਚੀ ਗਟਕਾ ਅਤੇ ਟਾਇਲਾਂ ਲਗਾਉਣ ਦੇ ਢੰਗ ਦੀ ਵੀ ਤਸੱਲੀ ਪ੍ਰਗਟਾਈ।

ਮੁਆਇਨੇ ਦੌਰਾਨ ਇਲਾਕਾ ਵਾਸੀਆਂ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਇੰਟਰਲਾਕ ਟਾਇਲਾਂ ਦੇ ਕੰਮ ਦੀ ਲੋੜ ਸੀ ਅਤੇ ਹੁਣ ਕੰਮ ਦੀ ਸਿੱਧੀ ਨਿਗਰਾਨੀ ਹੋਣ ਨਾਲ ਉਨ੍ਹਾਂ ਨੂੰ ਮਿਆਰੀ ਵਿਕਾਸ ਦੀ ਉਮੀਦ ਹੈ। ਮੇਅਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕੰਮ ਨਿਰੰਤਰ ਜਾਰੀ ਰਹਿਣਗੇ ਅਤੇ ਸ਼ਹਿਰ ਨੂੰ ਸੁੰਦਰ ਤੇ ਸੁਵਿਧਾਜਨਕ ਬਣਾਉਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ।

ਫੋਟੋ – ਕੰਮ ਦਾ ਨਿਰੀਖਣ ਕਰਦੇ ਹੋਏ ਮੇਅਰ ਅਤੇ ਹੋਰ

RELATED ARTICLES
- Advertisment -
Google search engine
Google search engine
Google search engine

Most Popular

Recent Comments