Homeਧਰਮਪੋਹ ਦਾ ਮਹੀਨਾ ਸਿੱਖ ਇਤਿਹਾਸ ਦਾ ਸਭ ਤੋਂ ਦੁਖਦਾਈ ਅਧਿਆਇ — ਮੁੱਖ...

ਪੋਹ ਦਾ ਮਹੀਨਾ ਸਿੱਖ ਇਤਿਹਾਸ ਦਾ ਸਭ ਤੋਂ ਦੁਖਦਾਈ ਅਧਿਆਇ — ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਸਿੱਖੀ ਦੀਆਂ ਅਤੁੱਲ ਸ਼ਹਾਦਤਾਂ ਨੂੰ ਸਲਾਮ

ਚੰਡੀਗੜ੍ਹ: (ਛਤਰਪਾਲ ਸਿੰਘ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੋਹ ਦਾ ਮਹੀਨਾ ਸਿੱਖ ਇਤਿਹਾਸ ਦਾ ਸਭ ਤੋਂ ਦੁਖਦਾਈ ਅਤੇ ਗੌਰਵਮਈ ਅਧਿਆਇ ਹੈ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਅਨੇਕਾਂ ਸਿੱਖਾਂ ਨੇ ਧਰਮ, ਸੱਚ ਅਤੇ ਇਨਸਾਫ਼ ਲਈ ਅਤੁੱਲ ਕੁਰਬਾਨੀਆਂ ਦਿੱਤੀਆਂ।

ਸ਼ਹੀਦੀ ਹਫ਼ਤੇ ਦੇ ਮੌਕੇ ’ਤੇ ਜਾਰੀ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਿੱਖ ਕੌਮ ਲਈ ਗਹਿਰੇ ਸੋਗ ਦੇ ਨਾਲ ਨਾਲ ਅਟੱਲ ਹੌਸਲੇ, ਤਿਆਗ ਅਤੇ ਅਡਿੱਗ ਵਿਸ਼ਵਾਸ ਦੀ ਪ੍ਰੇਰਣਾ ਵੀ ਹਨ। ਉਨ੍ਹਾਂ ਕਿਹਾ ਕਿ ਚਮਕੌਰ ਦੀ ਗੜ੍ਹੀ ਵਿੱਚ ਸਾਹਿਬਜ਼ਾਦਿਆਂ ਅਤੇ ਸਿੰਘਾਂ ਦੀ ਅਦਭੁੱਤ ਸ਼ਹਾਦਤ, ਸਰਹਿੰਦ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਅਮਰ ਕੁਰਬਾਨੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਅਟੱਲ ਮਿਸਾਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਇਹ ਕੁਰਬਾਨੀਆਂ ਸਿੱਖੀ ਦੀ ਰੱਖਿਆ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਸੱਚ, ਧਰਮ ਅਤੇ ਨਿਆਂ ਦੇ ਰਸਤੇ ’ਤੇ ਅਡਿੱਗ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜੁਲਮ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਅਤੇ ਇਨਸਾਫ਼ ਦੀ ਹਿਮਾਇਤ ਕਰਨ ਲਈ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦੀ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਹੋ ਰਹੇ ਧਾਰਮਿਕ ਅਤੇ ਸਮਾਗਮਾਂ ਲਈ ਸਹਿਯੋਗ ਕਰ ਰਹੀ ਹੈ ਅਤੇ ਸਿੱਖ ਵਿਰਾਸਤ ਨੂੰ ਸੰਭਾਲਣ ਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਅਤੁੱਲ ਸ਼ਹਾਦਤਾਂ ਸਦਾ ਪੰਜਾਬ ਅਤੇ ਦੇਸ਼ ਦੀ ਆਤਮਾ ਨੂੰ ਰਾਹ ਦਿਖਾਉਂਦੀਆਂ ਰਹਿਣਗੀਆਂ।

Video Link:

https://youtube.com/shorts/Rj_SVFZ_13M

RELATED ARTICLES
- Advertisment -
Google search engine
Google search engine
Google search engine

Most Popular

Recent Comments