Home ਪੰਜਾਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਸ. ਭਗਵੰਤ...

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ

0

ਪੰਜਾਬ: 25 ਦਸੰਬਰ 2025  (ਗੁਰਪ੍ਰੀਤ ਸਿੰਘ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ਸਹਿਤ ਪ੍ਰਣਾਮ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।

 

 

 

 

 

ਮੁੱਖ ਮੰਤਰੀ ਨੇ ਸ਼ਹੀਦਾਂ ਦੀ ਅਮਰ ਵਿਰਾਸਤ ਨੂੰ ਨਮਨ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਅਤੇ ਮਾਤਾ ਗੁਜ਼ਰੀ ਜੀ ਦੀ ਅਟੱਲ ਧੀਰਜਤਾ ਸਾਰੀ ਮਨੁੱਖਤਾ ਲਈ ਪ੍ਰੇਰਣਾਸਰੋਤ ਹੈ। ਉਨ੍ਹਾਂ ਆਖਿਆ ਕਿ ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਇਹ ਪਵਿੱਤਰ ਧਰਤੀ ਸਾਨੂੰ ਸੱਚ, ਇਨਸਾਫ਼ ਅਤੇ ਧਰਮ ਦੀ ਰੱਖਿਆ ਲਈ ਡਟੇ ਰਹਿਣ ਦੀ ਸਿੱਖਿਆ ਦਿੰਦੀ ਹੈ।

ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜਾਬ ਦੀ ਤਰੱਕੀ, ਅਮਨ-ਚੈਨ ਅਤੇ ਖੁਸ਼ਹਾਲੀ ਲਈ ਕਾਮਨਾ ਜਤਾਈ।

Exit mobile version