Homeਪੰਜਾਬਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ “ਮੇਰੀ ਦਸਤਾਰ...

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ “ਮੇਰੀ ਦਸਤਾਰ ਮੇਰੀ ਸ਼ਾਨ”

ਸਮਾਗਮ ਦੀ ਸ਼ੁਰੂਆਤ, ਰਾਜੂ ਖਾਨਾ ਅਕਾਲੀ ਦਲ ਪਟਿਆਲਾ ਦੀ ਵਿਸ਼ੇਸ਼ ਹਾਜ਼ਰੀ

ਸ੍ਰੀ ਫਤਿਹਗੜ੍ਹ ਸਾਹਿਬ: 26 ਦਸੰਬਰ: (ਛਤਰਪਾਲ ਸਿੰਘ) : ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫ਼ਤਿਹ ਸਿੰਘ ਜੀ ਅਤੇ ਧੰਨ-ਧੰਨ ਜਗਤ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵੱਲੋਂ ਆਯੋਜਿਤ “ਮੇਰੀ ਦਸਤਾਰ ਮੇਰੀ ਸ਼ਾਨ” ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਸਮੁੱਚੀ ਲੀਡਰਸ਼ਿਪ, ਯੂਥ ਅਕਾਲੀ ਦਲ ਦੀ ਪੂਰੀ ਟੀਮ ਦੇ ਨਾਲ ਨਾਲ ਅਕਾਲੀ ਦਲ ਪਟਿਆਲਾ ਨਾਲ ਸੰਬੰਧਿਤ ਆਗੂ ਰਾਜੂ ਖਾਨਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਆਗੂਆਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਟੱਲ ਸ਼ਹਾਦਤ ਨੂੰ ਨਮਨ ਕਰਦੇ ਹੋਏ ਦਸਤਾਰ ਦੀ ਮਹੱਤਤਾ ‘ਤੇ ਚਾਨਣ ਪਾਇਆ।

ਭਾਈ ਹਰਪਾਲ ਸਿੰਘ ਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦਸਤਾਰ ਸਿੱਖੀ ਦੀ ਪਛਾਣ, ਗੌਰਵ ਅਤੇ ਕੁਰਬਾਨੀ ਦਾ ਪ੍ਰਤੀਕ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਤੱਕ ਮਾਣ ਨਾਲ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਰਾਜੂ ਖਾਨਾ ਅਤੇ ਅਕਾਲੀ ਆਗੂਆਂ ਨੇ ਨੌਜਵਾਨਾਂ ਨੂੰ ਸਿੱਖ ਇਤਿਹਾਸ, ਮਰਿਆਦਾ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਰਾਹ ‘ਤੇ ਚੱਲਣ ਦਾ ਅਹਵਾਨ ਕੀਤਾ।

ਸਮਾਗਮ ਦੌਰਾਨ ਪੂਰਾ ਮਾਹੌਲ ਸ਼ਰਧਾ, ਗੌਰਵ ਅਤੇ ਸਿੱਖ ਵਿਰਾਸਤ ਨਾਲ ਜੁੜੀ ਚੇਤਨਾ ਨਾਲ ਭਰਪੂਰ ਰਿਹਾ।

RELATED ARTICLES
- Advertisment -
Google search engine
Google search engine
Google search engine

Most Popular

Recent Comments