Homeਪੰਜਾਬਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ, ਕਈ ਜ਼ਿਲ੍ਹਿਆਂ ਲਈ SDMA ਦੀ...

ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ, ਕਈ ਜ਼ਿਲ੍ਹਿਆਂ ਲਈ SDMA ਦੀ ਚੇਤਾਵਨੀ

31 ਦਸੰਬਰ ਤੱਕ ਯੈਲੋ ਅਲਰਟ

ਪੰਜਾਬ : (ਸ਼.ਅ.ਬਿਓਰੋ): ਪੰਜਾਬ ਵਿੱਚ ਭਾਰੀ ਠੰਢ ਦੇ ਦਰਮਿਆਨ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਸਬੰਧੀ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।

SDMA ਅਨੁਸਾਰ ਅਗਲੇ ਤਿੰਨ ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਸੰਗਰੂਰ, ਐਸ.ਏ.ਐਸ. ਨਗਰ (ਮੁਹਾਲੀ) ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੌਰਾਨ ਗੱਡੀ ਬੜੀ ਸਾਵਧਾਨੀ ਨਾਲ ਚਲਾਈ ਜਾਵੇ ਅਤੇ ਬਿਨਾਂ ਲੋੜ ਯਾਤਰਾ ਤੋਂ ਪਰਹੇਜ਼ ਕੀਤਾ ਜਾਵੇ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ 112 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

ਉੱਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 31 ਦਸੰਬਰ ਤੱਕ ਵੱਡੀ ਮੌਸਮ ਚੇਤਾਵਨੀ ਲਾਗੂ ਰਹੇਗੀ। ਮੌਸਮ ਵਿਭਾਗ ਨੇ 26 ਦਸੰਬਰ ਤੋਂ 31 ਦਸੰਬਰ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਯੈਲੋ ਅਲਰਟ” ਜਾਰੀ ਕੀਤਾ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਠੰਢ ਅਤੇ ਧੁੰਦ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ, ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਧਿਆਨ ਰੱਖਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

RELATED ARTICLES
- Advertisment -
Google search engine
Google search engine
Google search engine

Most Popular

Recent Comments