Homeਪਟਿਆਲਾ ਅਪਡੇਟਡਾ. ਦਰਸ਼ਨ ਸਿੰਘ ‘ਆਸ਼ਟ’ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਾਇਕ ਰਜਿਸਟਰਾਰ ਨਿਯੁਕਤ

ਡਾ. ਦਰਸ਼ਨ ਸਿੰਘ ‘ਆਸ਼ਟ’ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਾਇਕ ਰਜਿਸਟਰਾਰ ਨਿਯੁਕਤ

ਪਟਿਆਲਾ, 27 ਦਸੰਬਰ : (ਜਗਜੀਤ ਸਿੰਘ): ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਦੇ ਹੁਕਮਾਂ ਅਨੁਸਾਰ ਪ੍ਰਸਿੱਧ ਬਾਲ ਸਾਹਿਤਕਾਰ, ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਅਤੇ ਸਟੇਟ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਹਾਇਕ ਰਜਿਸਟਰਾਰ ਦੇ ਵੱਕਾਰੀ ਅਹੁਦੇ ‘ਤੇ ਪਦਉੱਨਤ ਕੀਤਾ ਗਿਆ ਹੈ। ਡਾ. ‘ਆਸ਼ਟ’ ਨੇ ਇਸ ਅਹੁਦੇ ‘ਤੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।

ਆਪਣੀ ਤਰੱਕੀ ‘ਤੇ ਖੁਸ਼ੀ ਜਤਾਉਂਦੇ ਹੋਏ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।

ਗੌਰਤਲਬ ਹੈ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਸੇਵਾ ਸੰਭਾਲਣ ਤੋਂ ਪਹਿਲਾਂ ਡਾ. ‘ਆਸ਼ਟ’ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ, ਰਾਜਪੁਰਾ ਵਿਖੇ ਲਗਭਗ ਦੋ ਸਾਲ ਦਸ ਰੁਪਏ ਪ੍ਰਤੀ ਦਿਹਾੜੀ ‘ਤੇ ਦਿਹਾੜੀਦਾਰ ਵਜੋਂ ਕੰਮ ਕੀਤਾ। ਬਾਅਦ ਵਿੱਚ ਸੇਵਾਵਾਂ ਤੋਂ ਫਾਰਗ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿੱਚ ਇੱਕ ਵਕੀਲ ਨਾਲ ਇੱਕ ਸਾਲ ਤੱਕ ਦਸ ਰੁਪਏ ਦਿਹਾੜੀ ‘ਤੇ ਮੁਨਸ਼ੀ ਵਜੋਂ ਸੇਵਾ ਨਿਭਾਈ। ਇਸ ਦੌਰਾਨ ਉਨ੍ਹਾਂ ਨੇ ਪ੍ਰਾਈਵੇਟ ਤੌਰ ‘ਤੇ ਪੰਜਾਬੀ ਟਾਈਪਰਾਈਟਰ ਕਿਰਾਏ ‘ਤੇ ਲੈ ਕੇ ਕਰੀਬ ਡੇਢ ਸਾਲ ਕੰਮ ਕੀਤਾ ਅਤੇ ਨਾਲ ਹੀ ਪੰਜਾਬੀ ਸਟੈਨੋਗ੍ਰਾਫੀ ਦੀ ਤਾਲੀਮ ਵੀ ਹਾਸਲ ਕੀਤੀ।

10 ਨਵੰਬਰ 1986 ਨੂੰ ਡਾ. ਦਰਸ਼ਨ ਸਿੰਘ ‘ਆਸ਼ਟ’ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਬਤੌਰ ਸਟੈਨੋ-ਟਾਈਪਿਸਟ ਨਿਯੁਕਤੀ ਹੋਈ। ਸਾਲ 2011 ਵਿੱਚ ਉਹ ਸੀਨੀਅਰ ਸਟੈਨੋਗ੍ਰਾਫਰ ਅਤੇ 2018 ਵਿੱਚ ਨਿੱਜੀ ਸਹਾਇਕ ਦੇ ਅਹੁਦੇ ਤੱਕ ਤਰੱਕੀ ਕਰ ਗਏ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਂਦੇ ਹੋਏ ਉਨ੍ਹਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਪੰਜ ਪੁਸਤਕਾਂ ਲਿਖੀਆਂ ਗਈਆਂ, ਜਿਨ੍ਹਾਂ ਦੇ ਕਈ ਸੰਸਕਰਣ ਪ੍ਰਕਾਸ਼ਿਤ ਹੋ ਚੁੱਕੇ ਹਨ।

ਐਮ.ਏ. (ਪੰਜਾਬੀ ਅਤੇ ਉਰਦੂ) ਅਤੇ ਪੀਐਚ.ਡੀ. ਵਰਗੀਆਂ ਉੱਚ ਅਕਾਦਮਿਕ ਉਪਾਧੀਆਂ ਪ੍ਰਾਪਤ ਕਰਨ ਵਾਲੇ ਡਾ. ‘ਆਸ਼ਟ’ ਦੀਆਂ ਹੁਣ ਤੱਕ ਦੇਸ਼-ਵਿਦੇਸ਼ਾਂ ਵਿੱਚ ਭਾਰਤ ਦੀਆਂ ਲਗਭਗ ਸਾਰੀਆਂ ਭਾਸ਼ਾਵਾਂ ਵਿੱਚ 130 ਤੋਂ ਵੱਧ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਨ੍ਹਾਂ ਨੂੰ ਅਨੇਕਾਂ ਕੌਮੀ, ਰਾਜ ਅਤੇ ਅੰਤਰਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ਅਤੇ ਦੋ ਵਾਰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਮੌਕਾ ਵੀ ਮਿਲ ਚੁੱਕਾ ਹੈ।

ਇਸ ਮੌਕੇ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਮਿਲੀ ਇਹ ਤਰੱਕੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments