ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਪਟਿਆਲਾ, 27 ਦਸੰਬਰ : (ਗੁਰਪ੍ਰੀਤ ਸਿੰਘ): ਸਿੱਖ ਧਰਮ ਦੇ ਦਸਵੇਂ ਗੁਰੂ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਫੂਲਾ ਸਿੰਘ ਜੀ ਥੇੜੀ, ਪਟਿਆਲਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।
ਇਹ ਸਮਾਗਮ 25 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਇਆ, ਜਿਸ ਦੇ ਅੱਜ 27 ਦਸੰਬਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਭੋਗ ਪਾਏ ਗਏ। ਭੋਗ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀਆਂ ਵੱਲੋਂ ਸ਼ਬਦ-ਕੀਰਤਨ ਕਰਕੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਅਮਰ ਸਿੱਖਿਆਵਾਂ ਨਾਲ ਜੋੜਿਆ ਗਿਆ।
ਇਸ ਅਵਸਰ ‘ਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਖਾਲਸਾ ਪੰਥ ਦੀ ਸਥਾਪਨਾ ਬਾਰੇ ਵਿਚਾਰ ਸੁਣੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ਾਂ ‘ਤੇ ਚਲਣ ਅਤੇ ਆਪਸੀ ਭਾਈਚਾਰੇ, ਸੇਵਾ ਤੇ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।


ਸਮਾਗਮ ਦੀ ਸਾਰੀ ਰਿਕਾਰਡਿੰਗ ਸ਼ਹੀਦ—ਆਜ਼ਮ ਨਿਊਜ਼ ਚੈਨਲ (shaheedeazamnews.com) ਪਟਿਆਲਾ ਰਾਹੀਂ ਕੀਤੀ ਗਈ।







