Homeਦੇਸ਼ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਯੋਗੀ ਆਦਿੱਤਿਆਨਾਥ ਸਮੇਤ ਕਈ...

ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਵੱਲੋਂ ਸ਼ਰਧਾਂਜਲੀਆਂ

ਉੱਤਰ ਪ੍ਰਦੇਸ਼: 26 ਦਸੰਬਰ: (ਛਤਰਪਾਲ ਸਿੰਘ) : ਸਿੱਖ ਧਰਮ ਦੇ ਦਸਵੇਂ ਗੁਰੂ, ਖਾਲਸਾ ਪੰਥ ਦੇ ਸੰਸਥਾਪਕ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ X ‘ਤੇ ਪੋਸਟ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਅਨਿਆਂ ਅਤੇ ਕੁਧਰਮ ਵਿਰੁੱਧ ਸੰਘਰਸ਼ ਸਾਰੀ ਮਨੁੱਖਤਾ ਨੂੰ ਨਿਡਰਤਾ ਦੇ ਮਾਰਗ ‘ਤੇ ਦ੍ਰਿੜ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਲਿਖਿਆ,
“ਮਹਾਨ ਸੰਤ, ਧਰਮ ਦੇ ਯੋਧੇ, ਹਿੰਮਤ ਅਤੇ ਕੁਰਬਾਨੀ ਦੇ ਪ੍ਰਤੀਕ, ਖਾਲਸਾ ਪੰਥ ਦੇ ਸੰਸਥਾਪਕ ਦਸਮੇਸ਼ ਪਿਤਾ ਗੁਰੂ ਸ਼੍ਰੀ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਉਨ੍ਹਾਂ ਦੇ ਸ਼ੁਭ ਜਨਮ ਦਿਵਸ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ।”
ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਦਾ ਸੰਦੇਸ਼ ਸੱਚਾਈ, ਇਮਾਨਦਾਰੀ ਅਤੇ ਨਿਡਰਤਾ ਨਾਲ ਜੀਣ ਦਾ ਰਾਹ ਦਿਖਾਉਂਦਾ ਹੈ।

ਭਾਰਤੀ ਜਨਤਾ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਪੰਕਜ ਚੌਧਰੀ ਨੇ ਵੀ X ‘ਤੇ ਪੋਸਟ ਕਰਕੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿਖਾਇਆ ਗਿਆ ਧਾਰਮਿਕਤਾ, ਮਨੁੱਖਤਾ, ਸਮਾਨਤਾ, ਪਿਆਰ ਅਤੇ ਭਾਈਚਾਰੇ ਦਾ ਰਸਤਾ ਅੱਜ ਵੀ ਸਮਾਜ ਲਈ ਪ੍ਰੇਰਣਾ ਸਰੋਤ ਹੈ।

ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਹਿੰਮਤ, ਸੇਵਾ ਅਤੇ ਧਾਰਮਿਕਤਾ ਦੇ ਮਾਰਗ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਵੀ ਸਮੁੱਚੇ ਦੇਸ਼ ਅਤੇ ਰਾਜ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਉੱਤਰ ਪ੍ਰਦੇਸ਼ ਸਰਕਾਰ ਵਿੱਚ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਖੇਤੀਬਾੜੀ ਰਾਜ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਹਸ, ਕੁਰਬਾਨੀ ਅਤੇ ਧਰਮ ਦੀ ਰੱਖਿਆ ਲਈ ਸਮਰਪਿਤ ਰਹਿਆ ਹੈ, ਜੋ ਹਰ ਯੁੱਗ ਵਿੱਚ ਅਮਰ ਪ੍ਰੇਰਣਾ ਬਣ ਕੇ ਰਹੇਗਾ।

ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਪੋਹ ਮਹੀਨੇ ਦੇ ਸ਼ੁਕਲ ਪੱਖ ਦੇ ਸੱਤਵੇਂ ਦਿਨ ਮਨਾਇਆ ਜਾਂਦਾ ਹੈ। ਇਸ ਪਵਿੱਤਰ ਮੌਕੇ ‘ਤੇ ਦੇਸ਼-ਵਿਦੇਸ਼ ਦੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ, ਕੀਰਤਨ ਅਤੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments