Home ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਅਹਿਮ ਪੰਥਕ...

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ, ਅਹਿਮ ਪੰਥਕ ਫੈਸਲੇ

0

ਅੰਮ੍ਰਿਤਸਰ, 28 ਦਸੰਬਰ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਕੱਤਰਤਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਅਤੇ ਪੁਲਿਸ ਦੀ ਦਖ਼ਲਅੰਦਾਜ਼ੀ ਨੂੰ ਅਣਉਚਿਤ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਗਿਆ ਕਿ ਇਹ ਮਾਮਲਾ ਸਿੱਖ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਸੁਲਝਾਉਣ।

ਪੰਜ ਸਿੰਘ ਸਾਹਿਬਾਨ ਨੇ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਬੀਚਾਂ ਅਤੇ ਵਪਾਰਕ ਫਾਰਮ ਹਾਊਸਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ ਕਰਨ ’ਤੇ ਪੂਰੀ ਪਾਬੰਦੀ ਦੁਹਰਾਈ।

ਇਸ ਤੋਂ ਇਲਾਵਾ ਸਿੱਖ ਗੁਰੂ ਸਾਹਿਬਾਨ, ਸ਼ਹੀਦਾਂ ਅਤੇ ਸਿੱਖ ਇਤਿਹਾਸ ’ਤੇ ਫ਼ਿਲਮਾਂ, ਐਨੀਮੇਸ਼ਨ ਜਾਂ ਏਆਈ ਵੀਡੀਓ ਬਣਾਉਣ ’ਤੇ ਵੀ ਰੋਕ ਲਗਾਈ ਗਈ ਅਤੇ ਸਪੱਸ਼ਟ ਕੀਤਾ ਗਿਆ ਕਿ ਐਸਾ ਕੋਈ ਵੀ ਕੰਮ ਐਸ.ਜੀ.ਪੀ.ਸੀ. ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਹੋ ਸਕੇਗਾ।

Exit mobile version