ਜਲੰਧਰ : 28 ਦਸੰਬਰ: (ਛਤਰਪਾਲ ਸਿੰਘ) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਧੁੰਦ ਦੇ ਚਲਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੇੜੇ ਇੱਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਵੇਰਕਾ ਕੰਪਨੀ ਦਾ ਇੱਕ ਦੁੱਧ ਵਾਲਾ ਟਰੱਕ ਅਚਾਨਕ ਸੰਤੁਲਨ ਗੁਆ ਬੈਠਿਆ ਅਤੇ ਸੜਕ ਨਾਲ ਲੱਗਦੇ ਗੰਦੇ ਨਾਲੇ ਵਿੱਚ ਡਿੱਗ ਗਿਆ।
ਹਾਦਸੇ ਦੌਰਾਨ ਟਰੱਕ ਚਾਲਕ ਵਾਲ-ਵਾਲ ਬਚ ਗਿਆ ਅਤੇ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਿਸ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਟਰੱਕ ਨੂੰ ਨਾਲੇ ਵਿੱਚੋਂ ਬਾਹਰ ਕੱਢਵਾਇਆ।
ਹਾਦਸੇ ਵਿੱਚ ਟਰੱਕ ਨੂੰ ਥੋੜ੍ਹਾ ਬਹੁਤ ਨੁਕਸਾਨ ਹੋਇਆ ਹੈ, ਪਰ ਸਥਿਤੀ ਕਾਬੂ ਵਿੱਚ ਰਹੀ। ਪੁਲਿਸ ਵੱਲੋਂ ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀਆਂ ਚਲਾਉਣ ਅਤੇ ਰਫ਼ਤਾਰ ਘੱਟ ਰੱਖਣ ਦੀ ਅਪੀਲ ਕੀਤੀ ਗਈ ਹੈ।
