Home ਪੰਜਾਬ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਵਿਸ਼ੇਸ਼ ਮੀਟਿੰਗ, ਨਗਰ ਕੌਂਸਲ ਪ੍ਰਧਾਨ ਤੋਂ ਅਸਤੀਫ਼ੇ...

ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਵਿਸ਼ੇਸ਼ ਮੀਟਿੰਗ, ਨਗਰ ਕੌਂਸਲ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ

0

ਰੂਪਨਗਰ, 28 ਦਸੰਬਰ (ਛਤਰਪਾਲ ਸਿੰਘ)  ਸ਼੍ਰੋਮਣੀ ਅਕਾਲੀ ਦਲ ਰੂਪਨਗਰ ਸ਼ਹਿਰੀ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਪੂਰੇ ਜੋਸ਼ ਅਤੇ ਸ਼ਾਨ ਨਾਲ ਚੋਣਾਂ ਲੜ ਕੇ ਜਿੱਤ ਦਰਜ ਕਰੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਮੌਜੂਦਾ ਨਗਰ ਕੌਂਸਲ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਨਗਰ ਕੌਂਸਲ ਸ਼ਹਿਰ ਦੀ ਅਗਵਾਈ ਕਰਨ ਦੇ ਕਾਬਲ ਨਹੀਂ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਪਹਿਲੀ ਵਾਰ ਹੈ ਜਦੋਂ ਨਗਰ ਕੌਂਸਲ ਦਾ ਪ੍ਰਧਾਨ ਆਪਣੇ ਹੀ ਕੌਂਸਲਰਾਂ ’ਤੇ ਇਲਜ਼ਾਮ ਲਗਾ ਰਿਹਾ ਹੈ ਅਤੇ ਕੌਂਸਲਰ ਖੁਦ ਮੰਨ ਰਹੇ ਹਨ ਕਿ ਸਾਢੇ ਚਾਰ ਸਾਲਾਂ ਵਿੱਚ ਉਹ ਕੋਈ ਵੀ ਢੰਗ ਦਾ ਵਿਕਾਸ ਕੰਮ ਨਹੀਂ ਕਰਵਾ ਸਕੇ।

ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਮੌਜੂਦਾ ਪ੍ਰਧਾਨ ਨਗਰ ਕੌਂਸਲ ਦੀ ਮਰਿਆਦਾ ਕਾਇਮ ਰੱਖਣ ਵਿੱਚ ਵੀ ਬੇਬਸ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨਗਰ ਕੌਂਸਲ ਪ੍ਰਧਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਪ੍ਰਧਾਨ ਆਪ ਹੀ ਮੰਨ ਰਿਹਾ ਹੈ ਕਿ ਉਸ ਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਉਹ ਪ੍ਰਧਾਨ ਹੈ, ਤਾਂ ਉਸ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ।

ਮੀਟਿੰਗ ਦੌਰਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸਾਬਕਾ ਪ੍ਰਧਾਨ ਸੰਜੇ ਵਰਮਾ ਮੀਡੀਆ ਵਿੱਚ ਜਿਨ੍ਹਾਂ ਕੌਂਸਲਰਾਂ ’ਤੇ ਦੋਸ਼ ਲਗਾ ਰਹੇ ਹਨ, ਉਨ੍ਹਾਂ ਦੇ ਨਾਮ ਜਨਤਕ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਪੂਰੇ ਮਾਮਲੇ ਦੀ ਸੱਚਾਈ ਪਤਾ ਲੱਗ ਸਕੇ।

ਇਸ ਮੌਕੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ ਅਤੇ ਅਨੁਸੂਚਿਤ ਜਾਤੀ ਦੇ ਪ੍ਰਧਾਨ ਰਾਜਿੰਦਰ ਕੁਮਾਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ, ਸੀਨੀਅਰ ਅਕਾਲੀ ਆਗੂ ਗੁਰਮੁਖ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਗਿੱਲ, ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਚੌਧਰੀ ਵੇਦ ਪ੍ਰਕਾਸ਼, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਕੁਲਵਿੰਦਰ ਕੌਰ ਘਈ, ਜਤਿੰਦਰ ਸੈਣੀ, ਹਰਵਿੰਦਰ ਸਿੰਘ ਪਟਵਾਰੀ, ਮੋਨੂੰ ਕੁਮਾਰ, ਬਲਬੀਰ ਸਿੰਘ, ਮੋਹਨ ਸਿੰਘ ਭੱਠਲ, ਸੇਵਾ ਸਿੰਘ ਗਿਲਕੋ ਵੈਲੀ, ਮਨਜੀਤ ਸਿੰਘ ਤੰਬੜ, ਆਰ.ਪੀ. ਸਿੰਘ ਸ਼ੈਲੀ ਸਮੇਤ ਹੋਰ ਕਈ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Exit mobile version