Homeਪੰਜਾਬਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਬਨੂੜ ਤਹਿਸੀਲ ਅਪਗ੍ਰੇਡ, ‘ਮੇਰਾ ਘਰ ਮੇਰਾ ਨਾਮ’...

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਬਨੂੜ ਤਹਿਸੀਲ ਅਪਗ੍ਰੇਡ, ‘ਮੇਰਾ ਘਰ ਮੇਰਾ ਨਾਮ’ ਯੋਜਨਾ ਨੂੰ ਤੇਜ਼ੀ

ਚੰਡੀਗੜ੍ਹ 29 ਦਸੰਬਰ 2025 (ਗੁਰਪ੍ਰੀਤ ਸਿੰਘ): ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਬਨੂੜ ਤਹਿਸੀਲ ਨੂੰ ਅਪਗ੍ਰੇਡ ਕੀਤਾ ਗਿਆ ਹੈ, ਜਿਸ ਅਧੀਨ 2 ਕਾਨੂੰਨਗੋ ਸਰਕਲ ਅਤੇ 14 ਪਟਵਾਰ ਸਰਕਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਨਾਲ ਹੀ ਇੱਕ ਨਵੀਂ ਸਬ-ਤਹਿਸੀਲ ਵੀ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਰਿਆਣਾ ਖੇਤਰ ਨੂੰ ਅਪਗ੍ਰੇਡ ਕਰਕੇ ਹਰਿਆਣਾ ਨੂੰ ਤਹਿਸੀਲ ਦਾ ਦਰਜਾ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਕੰਮਕਾਜ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਦੂਰ-ਦਰਾਜ਼ ਜਾਣ ਦੀ ਲੋੜ ਘੱਟ ਹੋਵੇਗੀ।

ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਵਿੱਚ ‘ਮੇਰਾ ਘਰ ਮੇਰਾ ਨਾਮ’ ਯੋਜਨਾ ਨੂੰ ਹੋਰ ਤੇਜ਼ ਕਰਨ ਲਈ ਲੋੜੀਂਦੀਆਂ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਸੀਮਾਵਾਂ ਦੀ ਸਹੀ ਹੱਦਬੰਦੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਪ੍ਰਵਾਸੀ ਭਾਰਤੀਆਂ ਨੂੰ ਵੀ ਵੱਡਾ ਲਾਭ ਮਿਲੇਗਾ, ਕਿਉਂਕਿ ਉਹ ਜਿੱਥੇ ਵੀ ਰਹਿੰਦੇ ਹਨ, ਉਨ੍ਹਾਂ ਦੇ ਨਾਮ ‘ਤੇ ਇੱਕ ਵਿਸ਼ੇਸ਼ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਨਾਲ ਲੰਮੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ।

ਮਨਰੇਗਾ ਮਾਮਲੇ ‘ਤੇ ਬੋਲਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਬੰਧੀ ਬੁਲਾਏ ਗਏ ਸੈਸ਼ਨ ਵਿੱਚ ਕੀਤੇ ਜਾ ਰਹੇ ਬਦਲਾਅ ਗਰੀਬਾਂ ਦੇ ਹਿਤ ਵਿੱਚ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਦੇ ਇਹ ਬਦਲਾਅ ਮਨਰੇਗਾ ਤਹਿਤ ਕੰਮ ਕਰਨ ਵਾਲੇ ਗਰੀਬ ਵਰਗ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਆਪਣਾ ਸਖ਼ਤ ਰੁਖ਼ ਰੱਖੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਹਿਤ ਵਿੱਚ ਫ਼ੈਸਲੇ ਲੈਣ ਲਈ ਵਚਨਬੱਧ ਹੈ ਅਤੇ ਪ੍ਰਸ਼ਾਸਨਿਕ ਸੁਧਾਰਾਂ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments