Home ਧਰਮ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਦੀ...

ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਦੀ 21ਵੀਂ ਦਸਤਾਰਬੰਦੀ ਦਿਵਸ ‘ਤੇ ਮਹਾਂਪੁਰਸ਼ਾਂ ਦਾ ਸਨਮਾਨ

0

ਦਮਦਮੀ ਟਕਸਾਲ : ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਵੱਲੋਂ ਆਪਣੇ ਕਰ ਕਮਲਾ ਦੁਆਰਾ ਵਰਸੋਈ ਜਥੇਬੰਦੀ ਦਮਦਮੀ ਟਕਸਾਲ ਦੇ ਵਰਤਮਾਨ 16ਵੇਂ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ 21ਵੀਂ ਦਸਤਾਰਬੰਦੀ ਦਿਵਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਪਾਵਨ ਅਵਸਰ ‘ਤੇ ਜਥੇ ਨਾਲ ਸੰਬੰਧਿਤ ਗੁਰਸਿੱਖ ਸਿੰਘਾਂ ਅਤੇ ਮਹਾਂਪੁਰਸ਼ਾਂ ਦਾ ਯੋਗਦਾਨ ਯਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਕਥਾ ਅਤੇ ਅਰਦਾਸ ਰਾਹੀਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਭੇਟ ਕੀਤਾ ਗਿਆ।

ਵਕਤਾਵਾਂ ਨੇ ਦਮਦਮੀ ਟਕਸਾਲ ਦੀ ਗੁਰਮਤਿ ਪਰੰਪਰਾ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਸੰਥਿਆ ਦੀ ਮਹੱਤਾ ‘ਤੇ ਰੋਸ਼ਨੀ ਪਾਈ। ਇਸ ਮੌਕੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਟਕਸਾਲ ਵੱਲੋਂ ਗੁਰਮਤਿ, ਗੁਰਬਾਣੀ ਅਤੇ ਸਿੱਖ ਰਹਿਤ ਮਰਿਆਦਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਪ੍ਰਸ਼ੰਸਾ ਕੀਤੀ ਗਈ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਦਮਦਮੀ ਟਕਸਾਲ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ।

Exit mobile version