Homeਪਟਿਆਲਾ ਅਪਡੇਟਡੀ.ਸੀ., ਮੇਅਰ ਤੇ ਨਿਗਮ ਕਮਿਸ਼ਨਰ ਦੇ ਹੁਕਮਾਂ ’ਤੇ ਸ਼ਹਿਰ ਦੇ ਕਈ ਇਲਾਕਿਆਂ...

ਡੀ.ਸੀ., ਮੇਅਰ ਤੇ ਨਿਗਮ ਕਮਿਸ਼ਨਰ ਦੇ ਹੁਕਮਾਂ ’ਤੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਵੱਡੀ ਕਾਰਵਾਈ

— ਨਜਾਇਜ ਕਬਜਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਵਿਸ਼ਾਲ ਵਰਮਾ

ਪਟਿਆਲਾ, 29 ਦਸੰਬਰ (ਗੁਰਪ੍ਰੀਤ ਸਿੰਘ ) : ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਨੂੰ ਸੁਚੱਜਾ ਬਣਾਉਣ ਅਤੇ ਆਮ ਲੋਕਾਂ ਨੂੰ ਨਜਾਇਜ ਕਬਜਿਆਂ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣ ਲਈ ਲਾਹੌਰੀ ਗੇਟ, ਆਰੀਆ ਸਮਾਜ ਅਤੇ ਨਾਭਾ ਗੇਟ ਵਿਖੇ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਹ ਕਾਰਵਾਈ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਮੇਅਰ ਅਤੇ ਨਿਗਮ ਕਮਿਸ਼ਨਰ ਦੇ ਸਪਸ਼ਟ ਹੁਕਮਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਮਲ ਵਿੱਚ ਲਿਆਂਦੀ ਗਈ।

– ਰੇਹੜੀ ਵਾਲਿਆਂ ਵਲੋਂ ਲੰਮੇ ਸਮੇਂ ਤੋਂ ਨਿਗਮ ਫੀਸ ਨਾ ਭਰਨ ਤੇ ਵੀ ਹੋਈ ਕਾਰਵਾਈ

ਨਗਰ ਨਿਗਮ ਦੇ ਅਧਿਕਾਰੀ ਵਿਸ਼ਾਲ ਵਰਮਾ ਨੇ ਸਪਸ਼ਟ ਕੀਤਾ ਹੈ ਕਿ ਰੇਹੜੀ ਵਾਲਿਆਂ ਦਾ ਲਾਇਸੰਸ ਤੁਰ ਫਿਰ ਕੇ ਵੇਚਣ ਲਈ ਬਣਿਆ ਹੁੰਦਾ ਹੈ ਨਾ ਕਿ ਇੱਕ ਜਗਾ ਤੇ ਪੱਕੇ ਤੋਰ ਤੇ ਖੜ ਕੇ ਨਜਾਇਜ ਕਬਜ਼ਾ ਕਰਨ ਲਈ ਹੁੰਦਾ ਹੈ. ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਜਾਇਜ ਕਬਜਿਆਂ ਕਾਰਨ ਸੜਕਾਂ, ਗਲੀਆਂ ਅਤੇ ਸਰਕਾਰੀ ਜਗ੍ਹਾਵਾਂ ’ਤੇ ਆਵਾਜਾਈ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਸਨ, ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਖੱਜਲ-ਖੁਆਰੀ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਬਜਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਆਦਾਤਰ ਰੇਹੜੀ ਵਾਲਿਆਂ ਵਲੋਂ ਲੰਮੇ ਸਮੇਂ ਤੋਂ ਨਿਗਮ ਫੀਸ ਨਾ ਭਰਨ ਤੇ ਵੀ ਇਸ ਕਾਰਵਾਈ ਨੂੰ ਅੰਜਾਮ ਦਿਤਾ ਗਿਆ ਹੈ।

ਇਸ ਕਾਰਵਾਈ ਤਹਿਤ ਖਾਸ ਤੌਰ ’ਤੇ ਲਾਹੌਰੀ ਗੇਟ ਇਲਾਕੇ ਵਿੱਚ ਨਜਾਇਜ ਤੌਰ ’ਤੇ ਕੀਤੇ ਗਏ ਕਬਜੇ ਹਟਾਏ ਗਏ। ਇਹ ਕਾਰਵਾਈ ਸੈਕਟਰੀ ਸੁਰਜੀਤ ਸਿੰਘ ਚੀਮਾ ਅਤੇ ਸੁਪਰਡੈਂਟ ਦਰਪਣ ਕੁਮਾਰ ਦੀ ਰਹਿਨੁਮਾਈ ਹੇਠ ਅਮਲ ਵਿੱਚ ਲਿਆਂਦੀ ਗਈ। ਕਾਰਵਾਈ ਦੌਰਾਨ ਨਗਰ ਨਿਗਮ ਟੀਮ ਨੇ ਨਜਾਇਜ ਕਬਜਿਆਂ ਨੂੰ ਹਟਾ ਕੇ ਸਰਕਾਰੀ ਜਗ੍ਹਾ ਨੂੰ ਖਾਲੀ ਕਰਵਾਇਆ, ਤਾਂ ਜੋ ਆਵਾਜਾਈ ਸੁਚੱਜੀ ਬਣ ਸਕੇ ਅਤੇ ਲੋਕਾਂ ਨੂੰ ਰਾਹਤ ਮਿਲੇ।

ਇਸ ਮੌਕੇ ਵਿਸ਼ਾਲ ਵਰਮਾ ਨੇ ਦੱਸਿਆ ਕਿ ਇਹ ਮੁਹਿੰਮ ਸਿਰਫ਼ ਇੱਕ ਇਲਾਕੇ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਰਕਾਰੀ ਜਗ੍ਹਾ ’ਤੇ ਨਜਾਇਜ ਕਬਜੇ ਕੀਤੇ ਹੋਏ ਹਨ, ਉਨ੍ਹਾਂ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਆਪਣੀ ਮਰਜ਼ੀ ਨਾਲ ਕਬਜੇ ਹਟਾ ਲੈਣ, ਨਹੀਂ ਤਾਂ ਨਿਗਮ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਨਜਾਇਜ ਕਬਜੇ ਨਾ ਕਰਨ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਲਈ ਇਹ ਕਾਰਵਾਈਆਂ ਲਾਜ਼ਮੀ ਹਨ ਅਤੇ ਪ੍ਰਸ਼ਾਸਨ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments