Homeਪੰਜਾਬਸੀਬੀਐਸਈ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਸੋਧ, 10ਵੀਂ ਅਤੇ 12ਵੀਂ ਜਮਾਤ ਦੀਆਂ...

ਸੀਬੀਐਸਈ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਸੋਧ, 10ਵੀਂ ਅਤੇ 12ਵੀਂ ਜਮਾਤ ਦੀਆਂ ਕੁਝ ਪ੍ਰੀਖਿਆਵਾਂ ਮੁੜ ਤਹਿ

ਲੁਧਿਆਣਾ: 30 ਦਸੰਬਰ (ਪ੍ਰਭਜੋਤ ਸਿੰਘ) : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਸੋਧ ਕਰ ਦਿੱਤੀ ਹੈ। ਬੋਰਡ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, 3 ਮਾਰਚ 2026 ਨੂੰ ਹੋਣ ਵਾਲੀਆਂ ਕੁਝ ਪ੍ਰੀਖਿਆਵਾਂ ਪ੍ਰਸ਼ਾਸਕੀ ਕਾਰਨਾਂ ਕਰਕੇ ਮੁੜ ਤਹਿ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਰੀ ਕੀਤੀ ਗਈ ਹੈ।

ਸੋਧੇ ਹੋਏ ਸ਼ਡਿਊਲ ਮੁਤਾਬਕ, 10ਵੀਂ ਜਮਾਤ ਦੀਆਂ ਸੰਬੰਧਿਤ ਪ੍ਰੀਖਿਆਵਾਂ ਹੁਣ 11 ਮਾਰਚ 2026 ਨੂੰ ਹੋਣਗੀਆਂ, ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਅਪ੍ਰੈਲ 2026 ਨੂੰ ਕਰਵਾਈਆਂ ਜਾਣਗੀਆਂ। ਪਹਿਲਾਂ ਦੋਵਾਂ ਜਮਾਤਾਂ ਦੀਆਂ ਇਹ ਪ੍ਰੀਖਿਆਵਾਂ 3 ਮਾਰਚ 2026 ਨੂੰ ਨਿਰਧਾਰਤ ਸਨ।

ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਬਾਕੀ ਸਾਰੀਆਂ ਪ੍ਰੀਖਿਆਵਾਂ ਪਹਿਲਾਂ ਤੈਅ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਨਾਲ ਹੀ ਦੱਸਿਆ ਗਿਆ ਹੈ ਕਿ ਡੇਟਸ਼ੀਟ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ ਅਤੇ ਸੋਧੀਆਂ ਹੋਈਆਂ ਤਾਰੀਖਾਂ ਵਿਦਿਆਰਥੀਆਂ ਦੇ ਐਡਮਿਟ ਕਾਰਡਾਂ ‘ਤੇ ਵੀ ਦਰਜ ਕੀਤੀਆਂ ਜਾਣਗੀਆਂ।

ਸੀਬੀਐਸਈ ਨੇ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਸ਼ਾਂਤੀਪੂਰਕ ਸੰਚਾਲਨ ਲਈ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਸ਼ਾਸਨਾਂ ਤੋਂ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments