Homeਪੰਜਾਬਮਨਰੇਗਾ ’ਚ ਬਦਲਾਅ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ

ਮਨਰੇਗਾ ’ਚ ਬਦਲਾਅ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ

ਚੰਡੀਗੜ੍ਹ: 30 ਦਸੰਬਰ (ਜਗਦੇਵ ਰੰਚਨਾਂ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ ‘VB-ਜੀ ਰਾਮ ਜੀ’ ਕਾਨੂੰਨ ਅਤੇ ਮਨਰੇਗਾ ਵਿੱਚ ਕੀਤੇ ਗਏ ਬਦਲਾਅ ਦੇ ਖ਼ਿਲਾਫ਼ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਇਸ ਸਬੰਧੀ ਸਦਨ ਵਿੱਚ ਇੱਕ ਮਤਾ ਪਾਸ ਕੀਤਾ ਗਿਆ, ਜੋ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਸੀ। ਸਦਨ ਵਿੱਚ ਮੌਜੂਦ ਮੈਂਬਰਾਂ ਵੱਲੋਂ ਇਹ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਮਤਾ ਤੋਂ ਪਹਿਲਾਂ ਸੈਸ਼ਨ ਛੱਡ ਕੇ ਗਏ

ਇਸ ਦੌਰਾਨ ਧਿਆਨਯੋਗ ਗੱਲ ਇਹ ਰਹੀ ਕਿ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਮਤਾ ਪਾਸ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਸੈਸ਼ਨ ਤੋਂ ਬਾਹਰ ਚਲੇ ਗਏ। ਇਸ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਵੀ ਵੇਖਣ ਨੂੰ ਮਿਲੀ।

ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਿਰਫ਼ ਮਨਰੇਗਾ ਨਾਲ ਛੇੜਛਾੜ ਹੀ ਨਹੀਂ ਕੀਤੀ, ਸਗੋਂ ਦਲਿਤ ਅਤੇ ਗਰੀਬ ਮਜ਼ਦੂਰਾਂ ਦੇ ਮੂੰਹੋਂ ਰੋਟੀ ਵੀ ਖੋਹ ਲਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਨੀਤੀਆਂ ਦੇਸ਼ ਦੇ ਦਲਿਤ ਮਜ਼ਦੂਰਾਂ ਦੇ ਜੀਊਣ ਦੇ ਹੱਕ ਨੂੰ ਖਤਰੇ ਵਿੱਚ ਪਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮਨਰੇਗਾ ਗਰੀਬ ਪਰਿਵਾਰਾਂ ਲਈ ਇਕ ਸਮੇਂ ਦੀ ਰੋਟੀ ਦਾ ਆਖ਼ਰੀ ਸਹਾਰਾ ਸੀ, ਪਰ ਕੇਂਦਰ ਸਰਕਾਰ ਦੇ ਫੈਸਲਿਆਂ ਕਾਰਨ ਇਹ ਯੋਜਨਾ ਕਮਜ਼ੋਰ ਹੋ ਰਹੀ ਹੈ। ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਇਹ ਮਤਾ ਕੇਂਦਰ ਸਰਕਾਰ ਨੂੰ ਆਪਣੀਆਂ ਨੀਤੀਆਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਵਜੋਂ ਵੇਖਿਆ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments