Homeਪੰਜਾਬਅੰਮ੍ਰਿਤਸਰ ਵਿੱਚ ਦੋਸਤਾਂ ਵੱਲੋਂ ਦੋ ਸਕੇ ਭਰਾਵਾਂ ’ਤੇ ਫਾਇਰਿੰਗ

ਅੰਮ੍ਰਿਤਸਰ ਵਿੱਚ ਦੋਸਤਾਂ ਵੱਲੋਂ ਦੋ ਸਕੇ ਭਰਾਵਾਂ ’ਤੇ ਫਾਇਰਿੰਗ

ਇੱਕ ਨੌਜਵਾਨ ਦੀ ਮੌਕੇ ’ਤੇ ਮੌਤ, ਭਰਾ ਗੰਭੀਰ ਜ਼ਖ਼ਮੀ

ਅੰਮ੍ਰਿਤਸਰ: 31 ਦਸੰਬਰ 2025 (ਸ਼.ਅ.ਬਿਓਰੋ) : ਅੰਮ੍ਰਿਤਸਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਦੋਸਤਾਂ ਵੱਲੋਂ ਦੋ ਸਕੇ ਭਰਾਵਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (22) ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਭਰਾ ਕਾਬਲ ਸਿੰਘ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਮੁਤਾਬਕ ਸਾਰੇ ਨੌਜਵਾਨ ਇੱਕੋ ਹੀ ਮੁਹੱਲੇ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜ-ਛੇ ਦਿਨ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਬਲ ਕਲਾਂ ਵਿੱਚ ਕੁਝ ਨੌਜਵਾਨਾਂ ਦਰਮਿਆਨ ਝਗੜਾ ਹੋਇਆ ਸੀ। ਇਸ ਝਗੜੇ ਨੂੰ ਸੁਲਝਾਉਣ ਲਈ ਬੀਤੇ ਦਿਨ ਦੋਵੇਂ ਧਿਰਾਂ ਗੱਲਬਾਤ ਕਰਨ ਲਈ ਇਕੱਠੀਆਂ ਹੋਈਆਂ ਸਨ।

ਗੱਲਬਾਤ ਦੌਰਾਨ ਅਚਾਨਕ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਇੱਕ ਪਾਸੇ ਦੇ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਸਿਮਰਨਜੀਤ ਸਿੰਘ ਅਤੇ ਕਾਬਲ ਸਿੰਘ ਨੂੰ ਗੋਲੀ ਲੱਗੀ। ਕਾਬਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੇ ਉਸਦੇ ਭਰਾ ਸਿਮਰਨਜੀਤ ਦੀ ਸਿੱਧੀ ਛਾਤੀ ਵਿੱਚ ਗੋਲੀ ਮਾਰੀ, ਜਦਕਿ ਉਸਦੀ ਲੱਤ ’ਤੇ ਗੋਲੀ ਲੱਗੀ।

ਛਾਤੀ ਵਿੱਚ ਗੋਲੀ ਲੱਗਣ ਕਾਰਨ ਸਿਮਰਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਬਲ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਹੈ ਅਤੇ ਗੋਲੀਬਾਰੀ ਕਰਨ ਵਾਲੇ ਨੌਜਵਾਨਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments