Homeਪੰਜਾਬਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ...

ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾਈਆਂ

8 ਜਨਵਰੀ ਤੋਂ ਖੁੱਲ੍ਹਣਗੇ ਸਾਰੇ ਸਕੂਲ: ਸਿੱਖਿਆ ਮੰਤਰੀ ਹਰਜੋਤ ਬੈਂਸ

ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਮੁੜ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਤੇ ਲਾਗੂ ਹੋਣਗੇ। ਸਰਕਾਰ ਵੱਲੋਂ ਮਾਪਿਆਂ ਅਤੇ ਸਕੂਲ ਪ੍ਰਬੰਧਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਪਹਿਲ ਦਿੱਤੀਆਂ ਜਾਣ।

RELATED ARTICLES
- Advertisment -
Google search engine
Google search engine
Google search engine

Most Popular

Recent Comments