ਅੰਮ੍ਰਿਤਸਰ, 1 ਜਨਵਰੀ 2026 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਸਮੇਤ ਕੁੱਲ 16 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ’ਤੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਮਾਮਲੇ ਨੇ ਸਿੱਖ ਧਾਰਮਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਖਲਬਲੀ ਮਚਾ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।









