Homeਪੰਜਾਬਗੁਰਦਾਸਪੁਰ ‘ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਸਕੂਟੀ ਸਵਾਰ...

ਗੁਰਦਾਸਪੁਰ ‘ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਸਕੂਟੀ ਸਵਾਰ ਅਧਿਆਪਕਾ ਦੀ ਮੌਕੇ ‘ਤੇ ਮੌਤ

ਗੁਰਦਾਸਪੁਰ 2 ਜਨਵਰੀ (ਗੁਰਪ੍ਰੀਤ ਸਿੰਘ):ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 7 ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਸਕੂਟੀ ਸਵਾਰ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਪਰਮਜੀਤ ਕੌਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ, ਪਰਮਜੀਤ ਕੌਰ ਆਪਣੀ 14 ਸਾਲਾ ਧੀ ਨਾਲ ਸਕੀਮ ਨੰਬਰ 7 ਵਿੱਚ ਰਹਿੰਦੀ ਸੀ। ਉਹ ਸਬਜ਼ੀ ਖਰੀਦ ਕੇ ਸਕੂਟੀ ‘ਤੇ ਘਰ ਵਾਪਸ ਆ ਰਹੀ ਸੀ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਥਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ।

ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਥਾਰ ਸਕੂਟੀ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਲੈ ਗਈ। ਗੰਭੀਰ ਸੱਟਾਂ ਕਾਰਨ ਪਰਮਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਮਜੀਤ ਕੌਰ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਵਜੋਂ ਸੇਵਾ ਨਿਭਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੁਲਿਸ ਨੇ ਥਾਰ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਨਸ਼ੇ ਵਿੱਚ ਵਾਹਨ ਚਲਾਉਣ ਸਮੇਤ ਹੋਰ ਪੱਖਾਂ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments