ਨਵੀਂ ਦਿੱਲੀ (ਪ੍ਰਭਜੋਤ ਸਿੰਘ) : ਰਣਜੋਧ ਸਿੰਘ ਹਡਾਣਾ ਨੇ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਮਾਣਯੋਗ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਜਰੀਵਾਲ ਨੂੰ ਨਵੇਂ ਸਾਲ 2026 ਦੀਆਂ ਮੁਬਾਰਕਾਂ ਦਿੱਤੀਆਂ।
ਮੁਲਾਕਾਤ ਦੌਰਾਨ ਹਲਕਾ ਸਨੌਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਰਣਜੋਧ ਸਿੰਘ ਹਡਾਣਾ ਨੇ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਵਿਕਾਸੀ ਕੰਮਾਂ ਅਤੇ ਲੋਕਲ ਮੁੱਦਿਆਂ ਤੋਂ ਕੇਜਰੀਵਾਲ ਨੂੰ ਅਗਾਹ ਕੀਤਾ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਸਨੌਰ ਹਲਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਰਣਜੋਧ ਸਿੰਘ ਹਡਾਣਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਦੇ ਹੋਏ ਲੋਕ-ਹਿਤ ਵਿੱਚ ਹੋਰ ਤਕੜੇ ਤਰੀਕੇ ਨਾਲ ਕੰਮ ਕਰਨ ਲਈ ਹੌਸਲਾ ਅਫ਼ਜ਼ਾਈ ਕੀਤੀ।
ਮੁਲਾਕਾਤ ਨੂੰ ਸਨੌਰ ਹਲਕੇ ਦੇ ਵਿਕਾਸ ਅਤੇ ਆਮ ਆਦਮੀ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਵੱਲ ਇਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।







