Homeਪੰਜਾਬਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ

ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ

ਚੰਡੀਗੜ੍ਹ  2 ਜਨਵਰੀ (ਛਤਰਪਾਲ ਸਿੰਘ) : ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ‘ਤੇ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਭੁੱਲਰ ਨੇ ਪਿਛਲੇ ਮਹੀਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ।

ਭੁੱਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੀ.ਬੀ.ਆਈ. ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ ਅਤੇ ਭੁੱਲਰ ਲਗਭਗ ਢਾਈ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਵਕੀਲ ਮੁਤਾਬਕ, ਮੁਕੱਦਮੇ ਦੀ ਸ਼ੁਰੂਆਤ ਵਿੱਚ ਅਜੇ ਕਾਫ਼ੀ ਸਮਾਂ ਲੱਗਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਹੁਣ ਸੀ.ਬੀ.ਆਈ. ਵੱਲੋਂ ਜ਼ਮਾਨਤ ਅਰਜ਼ੀ ‘ਤੇ ਆਪਣਾ ਜਵਾਬ ਦਾਖਲ ਕੀਤਾ ਜਾਣਾ ਹੈ।

ਇਸ ਤੋਂ ਪਹਿਲਾਂ ਭੁੱਲਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਚਲਾਨ ਪੇਸ਼ ਨਾ ਹੋਣ ਦੀ ਦਲੀਲ ਦਿੱਤੀ ਗਈ ਸੀ। ਹਾਲਾਂਕਿ, ਅਦਾਲਤ ਨੇ ਉਸ ਦਲੀਲ ਨੂੰ ਸਵੀਕਾਰ ਨਾ ਕਰਦਿਆਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਸੀ.ਬੀ.ਆਈ. ਨੇ ਭੁੱਲਰ ਨੂੰ ₹8 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਵਿਚੋਲਾ ਕ੍ਰਿਸ਼ਨੂ ਸ਼ਾਰਦਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES
- Advertisment -
Google search engine
Google search engine
Google search engine

Most Popular

Recent Comments