Homeਪੰਜਾਬਭਗਵੰਤ ਮਾਨ ਸਰਕਾਰ ਦੀ ਵੱਡੀ ਉਪਲਬਧੀ

ਭਗਵੰਤ ਮਾਨ ਸਰਕਾਰ ਦੀ ਵੱਡੀ ਉਪਲਬਧੀ

 

ਚੰਡੀਗੜ੍ਹ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਸੂਬੇ ਵਿੱਚ 61,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਇਸ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇਣਾ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਬਿਨਾਂ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਪ੍ਰਕਿਰਿਆ ਰਾਹੀਂ ਨੌਕਰੀਆਂ ਦੇ ਕੇ ਸਰਕਾਰ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਭਾਗਾਂ ਵਿੱਚ ਹੋਰ ਭਰਤੀਆਂ ਕੀਤੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਮਿਲ ਸਕਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments