ਚੰਡੀਗੜ੍ਹ: 4 ਜਨਵਰੀ (ਗੁਰਪ੍ਰੀਤ ਸਿੰਘ) : ਆਪਣੇ ਰੁਝੇਵੇਂ ਕਾਰਜਕ੍ਰਮ ਵਿਚੋਂ ਸਮਾਂ ਕੱਢ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਮਾਨ ਸਮੇਤ ਵਿਧਾਇਕ ਬਲਕਾਰ ਸਿੱਧੂ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ ਨਵ-ਵਿਵਾਹਿਤ ਜੋੜੀ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਖਮਈ ਵਿਆਹੀ ਜੀਵਨ ਦੀ ਕਾਮਨਾ ਕੀਤੀ।

ਵਿਆਹ ਸਮਾਗਮ ਦੌਰਾਨ CM ਭਗਵੰਤ ਮਾਨ ਨੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਖੁਸ਼ੀ ਦੇ ਪਲ ਸਾਂਝੇ ਕੀਤੇ ਅਤੇ MLA ਬਲਕਾਰ ਸਿੱਧੂ ਨੂੰ ਧੀ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਵਿੱਚ ਰਾਜਨੀਤਿਕ, ਸਮਾਜਿਕ ਅਤੇ ਪਰਿਵਾਰਕ ਸਬੰਧੀਆਂ ਦੀ ਹਾਜ਼ਰੀ ਰਹੀ।
ਮੁੱਖ ਮੰਤਰੀ ਦੀ ਇਸ ਸਾਦਗੀ ਭਰੀ ਹਾਜ਼ਰੀ ਨੂੰ ਸਮਾਗਮ ਵਿੱਚ ਮੌਜੂਦ ਲੋਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ।









