Homeਪਟਿਆਲਾ ਅਪਡੇਟਸਮਾਣਾ ਟਾਵਰ ਮੋਰਚੇ ਦੀ ਸਫਲਤਾ ਲਈ ਪਟਿਆਲਾ ਤੋਂ ‘ਗੁਰਾਂ ਦੀ ਵਹੀਰ’ ਰੂਪੀ...

ਸਮਾਣਾ ਟਾਵਰ ਮੋਰਚੇ ਦੀ ਸਫਲਤਾ ਲਈ ਪਟਿਆਲਾ ਤੋਂ ‘ਗੁਰਾਂ ਦੀ ਵਹੀਰ’ ਰੂਪੀ ਵਿਸ਼ਾਲ ਨਗਰ ਕੀਰਤਨ

ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ

ਪਟਿਆਲਾ: 4 ਜਨਵਰੀ: (ਛਤਰਪਾਲ ਸਿੰਘ): ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਦੀ ਪਵਿੱਤਰ ਧਰਤੀ ਤੋਂ ‘ਗੁਰਾਂ ਦੀ ਵਹੀਰ’ ਦੇ ਰੂਪ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ।

ਕੇਸਰੀ ਅਤੇ ਨੀਲੇ ਨਿਸ਼ਾਨ ਸਾਹਿਬਾਨ ਦੀ ਛਤਰ-ਛਾਇਆ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਪੰਥਕ ਜਥੇਬੰਦੀਆਂ, ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਪਟਿਆਲਾ ਤੋਂ ਕੀਤੀ ਗਈ।

ਇਸ ਮੌਕੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ‘ਗੁਰਾਂ ਦੀ ਵਹੀਰ’ ਸਿੱਖ ਕੌਮ ਦੇ ਹੱਕਾਂ, ਇਨਸਾਫ਼ ਅਤੇ ਨਿਆਂ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਮਾਣਾ ਟਾਵਰ ਮੋਰਚਾ ਸਿੱਖ ਕੌਮ ਦੇ ਹੱਕੀ ਸੰਘਰਸ਼ ਦਾ ਇੱਕ ਅਹਿਮ ਪੜਾਅ ਹੈ ਅਤੇ ਕੌਮ ਨੂੰ ਆਪਣੀ ਹੋਂਦ ਅਤੇ ਹਸਤੀ ਦੀ ਰਾਖੀ ਲਈ ਅਜਿਹੇ ਮੋਰਚਿਆਂ ਵਿੱਚ ਇਕਜੁੱਟ ਹੋ ਕੇ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

ਸ. ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਮੁੱਦਿਆਂ ਪ੍ਰਤੀ ਸਰਕਾਰਾਂ ਦੀ ਬੇਰੁਖ਼ੀ ਵਿਰੁੱਧ ਵੀ ਆਪਣੀ ਆਵਾਜ਼ ਬੁਲੰਦ ਕੀਤੀ। ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤਾਂ ਵੱਲੋਂ ਵਹੀਰ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ। ਨਗਰ ਕੀਰਤਨ ਦੌਰਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments