Homeਹਰਿਆਣਾਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ,...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ, ਅੱਜ ਸੁਨਾਰੀਆ ਜੇਲ੍ਹ ਤੋਂ ਰਿਹਾਈ ਸੰਭਾਵਿਤ

ਰੋਹਤਕ: 5 ਜਨਵਰੀ (ਸ਼.ਅ.ਬਿਓਰੋ) : ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ 40 ਦਿਨਾਂ ਲਈ ਪੈਰੋਲ ਮਿਲਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਹ 15ਵੀਂ ਵਾਰ ਹੈ ਜਦੋਂ ਰਾਮ ਰਹੀਮ ਪੈਰੋਲ ਜਾਂ ਫਰਲੋ ਦੇ ਆਧਾਰ ’ਤੇ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਸੂਤਰਾਂ ਮੁਤਾਬਕ ਇਸ ਵਾਰ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਜਾਣ ਦੀ ਬਜਾਏ ਹਰਿਆਣਾ ਦੇ ਸਿਰਸਾ ਵਿੱਚ ਸਥਿਤ ਡੇਰਾ ਹੈੱਡਕੁਆਰਟਰ ਵਿੱਚ ਹੀ ਰਹੇਗਾ। ਇਸ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਡੇਰੇ ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ ਤਾਇਨਾਤ ਕਰਨ ਦੀ ਤਿਆਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ 2017 ਤੋਂ ਜੇਲ੍ਹ ਵਿੱਚ ਬੰਦ ਹੈ। 25 ਅਗਸਤ 2017 ਨੂੰ ਉਸ ਨੂੰ ਦੋ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ 17 ਜਨਵਰੀ 2019 ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਹੋ ਚੁੱਕੀ ਹੈ।

ਇਸ ਤੋਂ ਪਹਿਲਾਂ ਵੀ ਰਾਮ ਰਹੀਮ ਕਈ ਵਾਰ ਧਾਰਮਿਕ ਅਤੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ, ਜਿਸ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਵਿਰੋਧ ਵੀ ਹੁੰਦਾ ਰਿਹਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments